Punjab News: ਸਿਹਤ ਵਿਗੜਨ ਕਰਕੇ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦਾ ਵਿਜੀਲੈਂਸ ਰਿਮਾਂਡ ਖਤਮ, ਭੇਜਿਆ ਜੇਲ੍ਹ
Published : May 28, 2025, 5:26 pm IST
Updated : May 28, 2025, 5:26 pm IST
SHARE ARTICLE
Vigilance remand of dismissed female constable Amandeep Kaur, who was dismissed due to deteriorating health, ends
Vigilance remand of dismissed female constable Amandeep Kaur, who was dismissed due to deteriorating health, ends

ਡਾਕਟਰਾਂ ਨੇ ਮੁਢਲਾ ਇਲਾਜ ਕਰਨ ਉਪਰੰਤ ਵਾਪਸ ਭੇਜ ਦਿੱਤਾ ਸੀ।

Punjab News: ਬਰਖ਼ਾਸਤ ਸਿਪਾਹੀ ਅਮਨਦੀਪ ਕੌਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ 'ਤੇ ਚੱਲ ਰਹੀ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਸਿਹਤ ਵਿਗੜਨ ਕਰਕੇ ਵਿਜੀਲੈਂਸ ਦੀ ਮੰਗ 'ਤੇ ਅਦਾਲਤ ਨੇ ਉਸ ਦਾ ਰਿਮਾਂਡ ਖਤਮ ਕਰ ਦਿੱਤਾ ਹੈ, ਜੋ ਕੱਲ੍ਹ ਖਤਮ ਹੋਣਾ ਸੀ। ਉਸ ਨੂੰ ਪੱਥਰੀ ਦੇ ਦਰਦ ਦੇ ਇਲਾਜ ਲਈ ਪਹਿਲਾਂ ਸਥਾਨਕ ਸਿਵਲ ਹਸਪਤਾਲ ਤੇ ਫਿਰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼ ਬਠਿੰਡਾ) ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਮੁਢਲਾ ਇਲਾਜ ਕਰਨ ਉਪਰੰਤ ਵਾਪਸ ਭੇਜ ਦਿੱਤਾ।

ਵਿਜੀਲੈਂਸ ਵਲੋਂ ਹੁਣ ਉਸ ਨੂੰ ਅਦਾਲਤੀ ਹੁਕਮਾਂ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐਸ.ਪੀ. ਕੁਲਵੰਤ ਸਿੰਘ ਨੇ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement