ਆਮ ਆਦਮੀ ਪਾਰਟੀ ਨੇ ਕੱਢੀ ਨਸ਼ਿਆਂ ਵਿਰੁਧ ਰੋਸ ਰੈਲੀ
Published : Jun 28, 2018, 12:19 pm IST
Updated : Jun 28, 2018, 12:19 pm IST
SHARE ARTICLE
Sukhraj Singh Gora has Organized a Rally Against Drug Addicts
Sukhraj Singh Gora has Organized a Rally Against Drug Addicts

ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਿਜਾਏ ਆਮ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ........

ਫ਼ਿਰੋਜ਼ਪੁਰ : ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਿਜਾਏ ਆਮ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੇ ਉਨ੍ਹਾਂ ਲੋਕਾਂ ਦੇ ਨਾਲ ਵੱਡਾ ਧੱਕਾ ਹੈ ਜਿਨ੍ਹਾਂ ਨੇ ਵੱਡੀ ਆਸ ਦੇ ਨਾਲ ਵੋਟਾਂ ਪਾ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਈ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਇੰਚਾਰਜ ਸੁਖਰਾਜ ਸਿੰਘ ਗੋਰਾ ਨੇ ਨਸ਼ੇ ਵਿਰੁਧ ਰੋਸ ਰੈਲੀ ਕੱਢਦਿਆਂ ਕੀਤਾ।

ਅਪਣੇ ਸੰਬੋਧਨ ਵਿਚ ਗੋਰੇ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਨੂੰ ਕਰੀਬ ਸਵਾ ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ, ਪਰ ਹਰ ਫਰੰਟ 'ਤੇ ਪੰਜਾਬ ਦੀ ਹਾਲਤ ਬਹੁਤ ਖਰਾਬ ਹੋ ਗਈ ਹੈ। ਕਿਸਾਨਾਂ ਦੀਆਂ ਖੁਦਕੁਸ਼ੀਆਂ ਜਿੱਥੇ ਵੱਧ ਗਈਆਂ ਹਨ, ਉੱਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਗ੍ਰਸਤ ਹੁੰਦੀ ਜਾ ਰਹੀ ਹੈ, ਜਿਸ ਨੂੰ ਬਚਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲੋਂ ਜੋ ਪੰਜਾਬ ਵਾਸੀਆਂ ਨਾਲ 4 ਹਫ਼ਤਿਆਂ ਵਿਚ ਨਸ਼ਾ

ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਉਹ ਵੀ ਫੋਕਾ ਹੀ ਸਾਬਤ ਹੋਇਆ ਹੈ, ਕਿਉਂਕਿ ਨਸ਼ਿਆਂ ਦਾ ਕਾਰੋਬਾਰ ਘਟਣ ਦੀ ਬਿਜਾਏ ਹੋਰ ਵੱਧ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਹਰ ਤਰ੍ਹਾਂ ਦਾ ਨਸ਼ਾ ਬੰਦ ਕਰਵਾਇਆ ਜਾਵੇ ਅਤੇ ਸੋਹਣਾ ਪੰਜਾਬ ਸਿਰਜਿਆ ਜਾਵੇ। ਇਸ ਰੋਸ ਪ੍ਰਦਰਸ਼ਨ ਨੂੰ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਭੁੱਲਰ ਨੇ ਵੀ ਸੰਬੋਧਨ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement