
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ.......
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਦੇ ਦਮ 'ਤੇ ਕਾਂਗਰਸ ਪਾਰਟੀ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਸਾਰੀਆਂ ਪੰਚਾਇਤੀ ਚੋਣਾਂ ਵਿਚ ਜਿੱਤ ਦਰਜ ਕਰੇਗੀ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੱਟ ਮਹਾ ਸਭਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਣਜੋਧ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਜੱਟ ਮਹਾ ਸਭਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਲਕਾ ਸਾਹਨੇਵਾਲ 'ਚ ਮਜ਼ਬੂਤ ਟੀਮ ਬਣਾਈ ਜਾਵੇਗੀ।