ਨਸ਼ਿਆਂ ਨੇ ਪੰਜਾਬ ਦੀ ਨੌਜਵਾਨੀ ਤੇ ਆਰਥਿਕਤਾ ਤਬਾਹ ਕਰ ਦਿਤੀ : ਖਹਿਰਾ
Published : Jun 28, 2018, 1:33 pm IST
Updated : Jun 28, 2018, 1:33 pm IST
SHARE ARTICLE
 Sukhpal Singh Khaira  sharing their grief with Victims Family
Sukhpal Singh Khaira sharing their grief with Victims Family

ਸਥਾਨਕ ਮੁਹੱਲਾ ਜੀਵਨ ਨਗਰ ਦੇ ਨਸ਼ੇ ਕਾਰਨ ਮੌਤ ਦੇ ਮੂੰਹ 'ਚ ਜਾ ਪਏ ਮਾਪਿਆਂ ਦੇ ਇਕਲੌਤੇ ਪੁੱਤਰ ਬਲਵਿੰਦਰ ਸਿੰਘ ਦੇ ਸਬੰਧ 'ਚ ਪਰਵਾਰ ਨਾਲ ਦੁੱਖ ਸਾਂਝਾ ...

ਕੋਟਕਪੂਰਾ : ਸਥਾਨਕ ਮੁਹੱਲਾ ਜੀਵਨ ਨਗਰ ਦੇ ਨਸ਼ੇ ਕਾਰਨ ਮੌਤ ਦੇ ਮੂੰਹ 'ਚ ਜਾ ਪਏ ਮਾਪਿਆਂ ਦੇ ਇਕਲੌਤੇ ਪੁੱਤਰ ਬਲਵਿੰਦਰ ਸਿੰਘ ਦੇ ਸਬੰਧ 'ਚ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਤਤਕਾਲੀਨ ਅਕਾਲੀ-ਭਾਜਪਾ ਗਠਜੋੜ ਸਰਕਾਰ ਅਤੇ ਸੱਤਾਧਾਰੀ ਧਿਰ ਕੈਪਟਨ ਸਰਕਾਰ ਵਿਰੁਧ ਅੰਕੜਿਆਂ ਸਹਿਤ ਦਲੀਲਾਂ ਨਾਲ ਦੂਸ਼ਣਬਾਜੀ ਕਰਦਿਆਂ ਆਖਿਆ ਕਿ ਉਕਤ ਦੋਨੋਂ ਧਿਰਾਂ ਨੇ ਪੰਜਾਬ ਦੀ ਨੌਜਵਾਨੀ ਤੇ ਆਰਥਿਕਤਾ ਤਬਾਹ ਕਰਕੇ ਰੱਖ ਦਿਤੀ ਹੈ। 

ਆਮ ਆਦਮੀ ਪਾਰਟੀ ਦੇ ਕਾਰਜਕਾਰੀ ਇੰਚਾਰਜ ਡਾ. ਬਲਵੀਰ ਸਿੰਘ, ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ 'ਚ ਸੁਖਪਾਲ ਖਹਿਰਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਆਖਿਆ ਕਿ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਰੋਜ਼ਾਨਾ ਇਕ ਤੋਂ ਵੱਧ ਨੌਜਵਾਨਾਂ ਦੀਆਂ ਹੋ ਰਹੀਆਂ ਦੁਖਦਾਇਕ ਮੌਤਾਂ ਪੰਜਾਬ ਵਾਸੀਆਂ ਅਰਥਾਤ ਆਮ ਲੋਕਾਂ ਲਈ ਬਹੁਤ ਵੱਡਾ ਸੰਕੇਤ ਹੈ ਕਿ ਨੌਜਵਾਨ ਸੁਰੱਖਿਅਤ ਨਹੀਂ, ਕਿਉਂਕਿ ਨੌਜਵਾਨਾਂ ਨੂੰ ਨਸ਼ਾ ਮਾਫੀਆ, ਗੈਂਗਸਟਰਾਂ ਅਤੇ ਰੇਤ ਮਾਫੀਆ ਵਰਗੇ ਗਰੋਹਾਂ ਨੇ ਅਪਣੇ ਕਬਜ਼ੇ 'ਚ ਲੈ ਲਿਆ ਹੈ।

  ਪੀੜਤ ਪਰਵਾਰ ਨੂੰ ਪਾਰਟੀ ਵਲੋਂ 50 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਮੀਡੀਏ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਲੈਣ ਵਾਸਤੇ ਹੈਲਪ ਲਾਈਨ ਜਾਰੀ ਕਰੇ, ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਦੌਰਾਨ ਹੋਣ ਵਾਲੇ ਖੁਲਾਸੇ ਜਨਤਕ ਕੀਤੇ ਜਾਣ, ਵੱਡੇ ਤੋਂ ਵੱਡੇ ਅਫਸਰ ਅਤੇ ਲੀਡਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨਾ ਹੋਣ, ਨਸ਼ਿਆਂ ਵਿਰੁਧ ਕੰਮ ਕਰਨ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ ਤੇ ਅਜਿਹੇ ਸਮਾਜਸੇਵੀਆਂ ਦਾ ਮਨੋਬਲ ਵਧਾਉਣ ਲਈ ਬਕਾਇਦਾ ਉਨਾ ਨੂੰ ਢੁੱਕਵੇਂ ਸਮੇਂ 'ਤੇ ਸਨਮਾਨਿਤ ਕੀਤਾ ਜਾਵੇ। 

ਉਪਰੰਤ ਨਸ਼ੇ 'ਚ ਗ੍ਰਸਤ ਹੋ ਚੁੱਕੀ ਇਕ ਵਿਆਹੁਤਾ ਨੂੰ ਅਪਣੇ ਕਾਫਲੇ ਸਮੇਤ ਬਿਰਧ ਆਸ਼ਰਮ 'ਆਪਣਾ ਘਰ' 'ਚ ਮਿਲਣ ਲਈ ਪੁੱਜੇ ਸੁਖਪਾਲ ਖਹਿਰਾ ਨੇ ਆਖਿਆ ਕਿ ਕਪੂਰਥਲਾ ਤੋਂ ਬਾਅਦ ਕੋਟਕਪੂਰੇ ਵਿਖੇ ਲੜਕੀਆਂ ਤੇ ਔਰਤਾਂ ਦਾ ਨਸ਼ੇ 'ਚ ਗ੍ਰਸਤ ਹੋਣਾ ਪੰਜਾਬ ਤੇ ਪੰਜਾਬੀਆਂ ਲਈ ਸ਼ੁੱਭ ਸੰਕੇਤ ਨਹੀਂ। ਉਨ੍ਹਾਂ ਉਕਤ ਵਿਆਹੁਤਾ ਨੂੰ ਸਹਾਇਤਾ ਰਾਸ਼ੀ ਵਜੋਂ 15 ਹਜ਼ਾਰ ਰੁਪਏ ਦਾ ਚੈੱਕ ਸੌਂਪਣ ਦੀ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਹਦਾਇਤ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement