
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਦੇ ਨਿਰੇਦਸ਼ਾਂ ਅਨੁਸਾਰ ਐੱਸ.ਐਮ.ਓ ਬਾਲਿਆਂਵਾਲੀ.........
ਰਾਮਪੁਰਾ ਫੂਲ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਦੇ ਨਿਰੇਦਸ਼ਾਂ ਅਨੁਸਾਰ ਐੱਸ.ਐਮ.ਓ ਬਾਲਿਆਂਵਾਲੀ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਅੰਦਰ ਸਿਹਤ ਵਿਭਾਗ ਦੀ ਟੀਮ ਵਲੋਂ ਫਲਾਂ, ਸਬਜ਼ੀਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਟੀਮ ਦੀ ਅਗਵਾਈ ਕਰ ਰਹੇ ਸਿਹਤ ਇੰਸਪੈਕਟਰ ਗੁਰਚੇਤ ਸਿੰਘ ਅਤੇ ਸਤੀਸ਼ ਕੁਮਾਰ ਮੰਡੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰਾਬ ਸਬਜੀਆਂ ਅਤੇ ਫਲ ਤੁਰੰਤ ਨਸ਼ਟ ਕਰਵਾਏ ਗਏ।
ਦੁਕਾਨਦਾਰਾਂ ਨੂੰ ਗੈਰ ਮਿਆਰੀ ਵਸਤਾਂ ਨਾ ਵੇਚਣ ਦੀ ਹਦਾਇਤ ਕੀਤੀ ਗਈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਗਈ। ਟੀਮ ਵੱਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਅਤੇ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਸੰਬੰਧੀ ਵੀ ਜਾਣਕਾਰੀ ਦਿੱਤੀ। ਵਿਭਾਗ ਦੀ ਟੀਮ ਵਿੱਚ ਸਿਹਤ ਸੁਪਰਵਾਈਜਰ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਸੁਰਿੰਦਰ ਸਿੰਘ ਅਤੇ ਨਗਰ ਕੌਂਸਲ ਦੇ ਕਰਮਚਾਰੀ ਸ਼ਾਮਲ ਸਨ।