
ਮਨਦੀਪ ਸਿੰਘ ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ....
ਰਾਜਪੁਰਾ: ਮਨਦੀਪ ਸਿੰਘ ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਸਿੱਟੇ ਵਜੋਂ ਅਸ਼ੋਕ ਕੁਮਾਰ ਉਪ ਕਪਤਾਨ ਪੁਲਿਸ, ਸਰਕਲ ਘਨੋਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਕੁਲਵਿੰਦਰ ਸਿੰਘ ਮੁੱਖ ਅਫ਼ਸਰ ਥਾਣਆ ਸ਼ੰਭੂ ਵੱਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋ 600 ਗ੍ਰਾਮ ਅਫ਼ੀਮ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
Arrest
ਇਸ ਸਬੰਧੀ ਅਸੋਕ ਕੁਮਾਰ, ਉਪ ਕਪਤਾਨ ਪੁਲਿਸ ਸਰਕਲ ਘਨੋਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਕੁਲਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸ਼ੰਭੂ ਨੇ ਸਮੇਤ ਪੁਲਿਸ ਪਾਰਟੀ ਨੈਸ਼ਨਲ ਹਾਈਵੇ-1 ‘ਤੇ ਟੀ ਪੁਆਇੰਟ ਡਾਹਰੀਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਵਹੀਕਲਾਂ ਚੈਕਿੰਗ ਕਰ ਰਹੇ ਸੀ ਤਾਂ ਦੋਰਾਨੇ ਨਾਕਾਬੰਦੀ ਸੋਹਣ ਪਾਲ ਪੁੱਤਰ ਹਰੀਸ਼ ਚੰਦ ਵਾਸੀ ਪਿੰਡ ਬੜਾਗਾਓਂ ਜ਼ਿਲ੍ਹਾ ਬਰੇਲੀ ਯੂਪੀ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋ 600 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜਿਸ ਦੇ ਵਿਰੁੱਧ ਐਨਡੀਪੀਐਸ ਐਕਟ ਦੀ ਧਾਰਾ ਅਧੀਨ ਪਾਰਟੀ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀ ਸੋਹਣ ਪਾਲ ਉਕਤ ਕੋਲੋ ਅੱਗੇ ਹੋਰ ਪੁਛਗਿਛ ਜਾਰੀ ਹੈ।
Patiala Police