ਡੇਰਾ ਪ੍ਰੇਮੀ ਮਾਮਲਾ: ਸਿਟ ਨੇ ਜੇਲ ਅਧਿਕਾਰੀਆਂ, ਕੈਦੀਆਂ ਤੇ ਹਵਾਲਾਤੀਆਂ ਤੋਂ ਕਈ ਘੰਟੇ ਕੀਤੀ ਪੁਛਗਿਛ
Published : Jun 28, 2019, 2:03 pm IST
Updated : Jun 28, 2019, 2:04 pm IST
SHARE ARTICLE
Dera Premi
Dera Premi

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ...

ਪਟਿਆਲਾ: ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਨੇ ਅਪਣੀ ਪੁਛਗਿਛ ਸ਼ੁਰੂ ਕਰ ਦਿੱਤੀ ਹੈ। ਅੱਜ ਕਈ ਘੰਟੇ ਟੀਮ ਦੇ ਮੈਂਬਰ ਨਿਊ ਨਾਭਾ ਜੇਲ ਰਹੇ। ਟੀਮ ਦੀ ਅਗਵਾਈ ਸੀਨੀਅਰ ਆਈਪੀਐਸ ਆਈਜੀ ਪਟਿਆਲਾ ਏਐਸ ਰਾਏ ਕਰ ਰਹੇ ਹਨ। ਉਨ੍ਹਾਂ ਨਾਲ ਐਸਐਸਪੀ ਮਨਦੀਪ ਸਿੰਘ ਸਿੱਧੂ ਅਤੇ ਟੀਮ ਦੇ ਹੋਰ ਮੈਂਬਰ ਵੀ ਸ਼ਾਮਲ ਸੀ। ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਵੱਲੋਂ ਅੱਜ ਪਹਿਲੀ ਵਾਰ ਨਾਭਾ ਜੇਲ ਵਿਚ ਪਹਿਲੇ ਜੇਲ ਅਧਿਕਾਰੀਆਂ ਅਤੇ ਮਹਿੰਦਰਪਾਲ ਬਿੱਟੂ ਦੇ ਨਾਲ ਦੇ ਕੈਦੀਆਂ ਅਤੇ ਹਵਾਲਾਤੀਆਂ ਤੋਂ ਪੁਛਗਿਛ ਕੀਤੀ ਗਈ।

Two more people were arrested in the murder case of Mohinderpal Bittu The murder case of Mohinderpal Bittu

ਟੀਮ ਨੇ ਫਿਰ ਤੋਂ ਪੂਰਾ ਕ੍ਰਾਈਮ ਦ੍ਰਿਸ਼ ਦੇਖਿਆ ਅਤੇ ਸੀਸੀਟੀਵੀ ਫੁਟੇਜ ਦੀ ਗਤਿਵਿਧੀਆਂ ਨੂੰ ਖੰਘਾਲਿਆ। ਹਾਲਾਂਕਿ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਜਿਨ੍ਹਾਂ ਨੇ ਡੇਰਾ ਪ੍ਰੇਮੀ ਮਹਿੰਦਰਪਾਸ ਬਿੱਟੂ ਦਾ ਕਤਲ ਕੀਤਾ ਸੀ, ਉਨ੍ਹਾਂ ਨੂੰ ਕੱਲ੍ਹ ਸੀਆਈ ਸਟਾਫ਼ ਪਟਿਆਲਾ ਦੀ ਟੀਮ ਕ੍ਰਾਈਮ ਸੀਨ ‘ਤੇ ਲੈ ਕੇ ਗਈ ਸੀ ਪਰ ਹੁਣ ਫਿਰ ਤੋਂ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਨੇ ਇਸਦੀ ਕਈ ਘੰਟਿਆ ਤੱਕ ਜਾਂਚ ਕੀਤੀ। ਜਾਂਚ ਤੋਂ ਬਾਅਦ ਟੀਮ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ ਅਤੇ ਇਸਨੂੰ ਜਾਂਚ ਸ਼ੁਰੂ ਦਾ ਨਾਮ ਦਿੱਤਾ ਗਿਆ।

Mohinder Pal Singh BittuMohinder Pal Singh Bittu

ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰੀ ਜੇਲ ਨਾਭਾ ਵਿਚ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨਾਮ ਨੇ ਬੇਅਦਬੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਨੇ ਇਸ ਮਾਮਲੇ ‘ਚ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਸੀ। ਇਸ ਵਿਚ ਆਈਜੀ ਪਟਿਆਲਾ ਏਐਸਰਾਓ ਡੀਆਈਜੀ ਇੰਟੈਲੀਜੈਂਸ ਹਰਦਿਆਲ ਸਿੰਘ ਮਾਨ, ਐਸਐਸਪੀ ਪਟਿਆਲਾ, ਮਨਦੀਪ ਸਿੰਘ ਸਿੱਧੂ ਅਤੇ ਏਆਈਜੀ ਕਾਉਂਟਰ ਇੰਟੈਲੀਜੈਂਸ ਕਸ਼ਮੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਸੀ।

Mohinder Pal BittuMohinder Pal Bittu

ਅੱਜ ਪਹਿਲੀ ਵਾਰ ਐਸਆਈਟੀ ਦੇ ਮੈਂਬਰ ਇਸ ਮਾਮਲੇ ਵਿਚ ਨਾਭਾ ਜੇਲ ਪਹੁੰਚੇ। ਪਟਿਆਲਾ ਪੁਲਿਸ ਇਸ ਮਾਮਲੇ ਵਿਚ ਹੁਣ ਤੱਕ ਕੁੱਲ 5 ਲੋਕਾਂ ਨੂੰ ਨਾਮਜ਼ਦ ਕਰ ਚੁੱਕੀ ਹੈ। ਜਿਨ੍ਹਾਂ ਵਿਚ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਤੋਂ ਇਲਾਵਾ ਲਖਬੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਉਰਫ਼ ਨਿਹਾਲਾ ਸਿੰਘ ਸ਼ਾਮਲ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement