Advertisement
  ਖ਼ਬਰਾਂ   ਪੰਜਾਬ  28 Jun 2019  ਲੁਧਿਆਣਾ ਪੁੱਜੇ ਜੇਲ੍ਹ ਮੰਤਰੀ ਰੰਧਾਵਾ ਦਾ ਲੋਕਾਂ ਵਲੋਂ ਜ਼ਬਰਦਸਤ ਵਿਰੋਧ

ਲੁਧਿਆਣਾ ਪੁੱਜੇ ਜੇਲ੍ਹ ਮੰਤਰੀ ਰੰਧਾਵਾ ਦਾ ਲੋਕਾਂ ਵਲੋਂ ਜ਼ਬਰਦਸਤ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ | Edited by : ਗੁਰਤੇਜ ਸਿੰਘ
Published Jun 28, 2019, 2:18 pm IST
Updated Jun 28, 2019, 2:18 pm IST
ਪ੍ਰਦਰਸ਼ਕਾਰੀਆਂ ਵਲੋਂ ਦੋਸ਼ੀ ਪੁਲਿਸ ਕਰਮੀਆਂ ਵਿਰੁਧ ਕਾਰਵਾਈ ਦੀ ਮੰਗ
Ludhiana Civil Hospital
 Ludhiana Civil Hospital

ਲੁਧਿਆਣਾ: ਬੀਤੇ ਦਿਨ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋਈ ਸੀ, ਜਿਸ ਵਿਚ ਕਈ ਲੋਕ ਜ਼ਖ਼ਮੀ ਵੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਰੋਸ ਹੋਰ ਵੱਧ ਗਿਆ ਹੈ। ਦਰਅਸਲ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਜਖ਼ਮੀ ਕੈਦੀਆਂ ਤੇ ਪੁਲਿਸ ਮੁਲਾਜ਼ਮਾਂ ਦਾ ਹਾਲ ਪੁੱਛਣ ਪਹੁੰਚੇ। ਇਸ ਦੌਰਾਨ ਰੰਧਾਵਾ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ।

Sukhjinder Singh RandhawaSukhjinder Singh Randhawa

ਪ੍ਰਦਰਸ਼ਨਕਾਰੀਆਂ ਨੇ ਜੇਲ੍ਹ ਅਧਿਕਾਰੀਆਂ ਵਿਰੁਧ ਜਮ ਕੇ ਪ੍ਰਦਰਸ਼ਨ ਕੀਤਾ ਤੇ ਨਾਲ ਹੀ ਜੇਲ੍ਹ ਅਧਿਕਾਰੀਆਂ ਵਿਰੁਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਸਿਮਰਜੀਤ ਬੈਂਸ ਤੇ ਮ੍ਰਿਤਕ ਅਜੀਤ ਸਿੰਘ ਦੇ ਪਰਵਾਰਕ ਮੈਂਬਰਾਂ ਨੇ ਜਮ ਕੇ ਨਾਅਰੇ ਲਾਏ ਤੇ ਜੇਲ੍ਹ ਮੰਤਰੀ ਦਾ ਰਾਹ ਵੀ ਰੋਕਿਆ। ਰੰਧਾਵਾ ਦਾ ਇਸ ਸਬੰਧੀ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿਤੇ ਹਨ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਦੌਰਾਨ ਜੇਲ੍ਹ ਮੰਤਰੀ ਨੇ ਮੰਨਿਆ ਹੈ ਕਿ ਜੇਲ੍ਹ ‘ਚ ਮੁਲਾਜ਼ਮਾਂ ਦੀ ਵੱਡੀ ਕਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫੇਸਬੁੱਕ ਲਾਈਵ ਸਬੰਧੀ ਜਾਂਚ ਦੀ ਗੱਲ ਵੀ ਕੀਤੀ।ਪ੍ਰਦਰਸ਼ਨਕਾਰੀਆਂ ਤੇ ਸਿਮਰਜੀਤ ਬੈਂਸ ਦਾ ਕਹਿਣਾ ਹੈ ਕਿ ਅਜੀਤ ਸਿੰਘ ਬੇਕਸੂਰ ਸੀ ਤੇ ਪੁਲਿਸ ਨੇ ਗੋਲੀ ਮਾਰ ਕੇ ਉਸ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਿਸ ਕਰਮੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Advertisement
Advertisement

 

Advertisement
Advertisement