ਮਨੁੱਖੀ ਅਧਿਕਾਰ ਸੰਗਠਨ ਵਲੋਂ ਪਾਵਨ ਸਰੂਪ ਘੱਟ ਹੋਣ ਸਬੰਧੀ ਸ਼੍ਰੋਮਣੀ ਕਮੇਟੀ 'ਤੇ ਲਗਾਏ ਦੋਸ਼ ਬੇਬੁਨਿਆਦ
Published : Jun 28, 2020, 8:57 am IST
Updated : Jun 28, 2020, 8:57 am IST
SHARE ARTICLE
SGPC
SGPC

ਸੰਨ 2016 ਵਿਚ ਸ਼ਾਰਟ ਸਰਕਟ ਸਮੇਂ ਕੇਵਲ 14 ਪਾਵਨ ਸਰੂਪ ਹੀ ਨੁਕਸਾਨੇ ਗਏ ਸਨ

ਅੰਮ੍ਰਿਤਸਰ, 27 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘੱਟ ਹੋਣ ਬਾਰੇ ਗੁਮਰਾਹਕੁਨ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਸਿੱਖਾਂ ਵਿਚ ਨਵਾਂ ਵਿਵਾਦ ਖੜਾ ਕਰਨ ਦਾ ਕੋਝਾ ਯਤਨ ਕੀਤਾ ਗਿਆ ਹੈ।

ਭਾਈ ਮਹਿਤਾ ਨੇ ਕਿਹਾ ਕਿ ਅਸਲ ਵਿਚ ਇਹ ਮਾਮਲਾ ਪਬਲੀਕੇਸ਼ਨ ਵਿਭਾਗ ਦੇ ਇਕ ਸਾਬਕਾ ਮੁਲਾਜ਼ਮ ਸ. ਕੰਵਲਜੀਤ ਸਿੰਘ ਜੋ ਮੂਲ ਰੂਪ ਵਿਚ ਇਸ ਸਾਰੇ ਮਾਮਲੇ 'ਚ ਦੋਸ਼ੀ ਹੈ, ਵਲੋਂ ਜਾਣ-ਬੁੱਝ ਕੇ ਉਲਝਾਇਆ ਜਾ ਰਿਹਾ ਹੈ। ਪਬਲੀਕੇਸ਼ਨ ਵਿਭਾਗ ਦੇ ਸਾਬਕਾ ਮੁਲਾਜ਼ਮ ਸ. ਕੰਵਲਜੀਤ ਸਿੰਘ ਨੇ ਅਪਣੀ ਸੇਵਾਮੁਕਤੀ (31 ਮਈ 2020) ਸਮੇਂ ਚਾਰਜ ਦੇ ਦੇਣ-ਲੈਣ ਦੌਰਾਨ 267 ਪਾਵਨ ਸਰੂਪ ਘੱਟ ਹੋਣ ਦੀ ਗੱਲ ਖ਼ੁਦ ਕਬੂਲੀ ਹੈ, ਜਦਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ।

PhotoPhoto

ਉਨ੍ਹਾਂ ਕਿਹਾ ਕਿ ਸਬੰਧਤ ਸਾਬਕਾ ਮੁਲਾਜ਼ਮ ਵਲੋਂ ਘਟੇ ਪਾਵਨ ਸਰੂਪਾਂ ਦੇ ਬਣਦੇ ਪੈਸੇ ਜਮ੍ਹਾਂ ਕਰਵਾਉਣ ਲਈ ਵੀ ਲਿਖਤੀ ਤੌਰ 'ਤੇ ਦਿਤਾ ਗਿਆ ਹੈ। ਪ੍ਰੰਤੂ ਹੁਣ ਉਹ ਅਪਣੇ ਦੋਸ਼ਾਂ ਨੂੰ ਛਪਾਉਣ ਲਈ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਦਾ ਅਕਸ ਖ਼ਰਾਬ ਕਰ ਰਿਹਾ ਹੈ। ਉਸ ਵਲੋਂ ਮਨੁੱਖੀ ਅਧਿਕਾਰ ਸੰਗਠਨ ਰਾਹੀਂ ਮਾਮਲੇ ਨੂੰ ਸੰਨ 2016 ਵਿਚ ਹੋਏ ਸ਼ਾਰਟ ਸਰਕਟ ਨਾਲ ਜੋੜਿਆ ਜਾ ਰਿਹਾ ਹੈ, ਜਦਕਿ ਉਸ ਸਮੇਂ ਕੇਵਲ 14 ਪਾਵਨ ਸਰੂਪ ਹੀ ਨੁਕਸਾਨੇ ਗਏ ਸਨ। ਭਾਈ ਮਹਿਤਾ ਨੇ ਕਿਹਾ ਕਿ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੂੰ ਵੀ ਇਸ ਬਾਰੇ ਸੰਸਥਾ 'ਤੇ ਦੋਸ਼ ਲਗਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਤਕ ਪਹੁੰਚ ਕਰਨੀ ਚਾਹੀਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਂਜ ਤਾਂ ਮਨੁੱਖੀ ਅਧਿਕਾਰ ਸੰਗਠਨ ਦਾ ਇਹ ਅਧਿਕਾਰ ਖੇਤਰ ਹੀ ਨਹੀਂ ਹੈ।

ਭਾਈ ਮਹਿਤਾ ਨੇ ਦਸਿਆ ਕਿ ਪਬਲੀਕੇਸ਼ਨ ਵਿਭਾਗ ਵਿਖੇ ਜਿਹੜੀ 19 ਮਈ 2016 ਦੀ ਸ਼ਾਰਟ ਸਰਕਟ ਵਾਲੀ ਘਟਨਾ ਨਾਲ ਮਾਮਲੇ ਨੂੰ ਜੋੜਿਆ ਜਾ ਰਿਹਾ ਹੈ ਉਸ ਵਿਚ ਕੇਵਲ 5 ਪਾਵਨ ਸਰੂਪ ਅਗਨ ਭੇਟ ਹੋਏ ਸਨ, ਜਦਕਿ 9 ਸਰੂਪ ਅੱਗ ਬੁਝਾਉਣ ਸਮੇਂ ਪਾਣੀ ਨਾਲ ਨੁਕਸਾਨੇ ਗਏ ਸਨ। ਇਹ ਖ਼ਬਰਾਂ ਉਸ ਸਮੇਂ ਮੀਡੀਆ ਵਿਚ ਵੀ ਨਸ਼ਰ ਹੋਈਆਂ ਸਨ। ਇਸ ਮਾਮਲੇ ਬਾਰੇ ਇਹ ਪ੍ਰਚਾਰ ਕੀਤਾ ਜਾਣਾ ਕਿ ਸ਼੍ਰੋਮਣੀ ਕਮੇਟੀ ਵਲੋਂ ਘਟਨਾ ਨੂੰ ਜਾਣ-ਬੁਝ ਕੇ ਦਬਾਇਆ ਗਿਆ ਹੈ, ਇਕ ਵੱਡੀ ਸਾਜ਼ਸ਼ ਹੈ।

ਉਸ ਸਮੇਂ ਏ.ਡੀ.ਸੀ.ਪੀ., ਏ.ਸੀ.ਪੀ. ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ, ਅੱਗ ਬੁਝਾਊ ਮਹਿਕਮੇ ਦਾ ਸਟਾਫ਼, ਮੀਡੀਆ ਅਤੇ ਸਿੱਖ ਸੰਗਤਾਂ ਵੀ ਮੌਜੂਦ ਸਨ। ਇਸ ਲਈ ਮਾਮਲਾ ਛਪਾਉਣ ਦਾ ਇਲਜ਼ਾਮ ਮਾਮਲੇ ਨੂੰ ਰਾਜਸੀ ਮੋੜ ਦੇਣ ਕਾਰਨ ਹੀ ਕੀਤਾ ਜਾ ਰਿਹਾ ਹੈ, ਜਦਕਿ ਸੱਚਾਈ ਸੱਭ ਦੇ ਸਾਹਮਣੇ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement