'ਕੈਪਟਨ ਦੱਸਣ ਕਿ ਕੀ ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਸੰਘਵਾਦ ਦੇ ਪੱਖ ਵਿਚ ਹੋਣ ਵਾਸਤੇ ਆਖਿਆ ਸੀ'
Published : Jun 28, 2020, 9:50 am IST
Updated : Jun 28, 2020, 9:51 am IST
SHARE ARTICLE
Amarinder Singh
Amarinder Singh

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਸੰਘਵਾਦ ਦੇ ਮਾਮਲੇ .............

ਚੰਡੀਗੜ:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਸੰਘਵਾਦ ਦੇ ਮਾਮਲੇ ਉਤੇ ਅਕਾਲੀ ਦਲ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਉਹ ਪੰਜਾਬੀਆਂ ਨੂੰ ਦੱਸਣ ਕਿ ਕੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਹ ਕਿਹਾ ਸੀ ਕਿ ਉਹ ਪਾਰਟੀ ਦੀ ਨੀਤੀ ਬਦਲਣ ਅਤੇ ਸੰਘਵਾਦ ਦੇ ਹੱਕ ਵਿਚ ਹੋ ਜਾਣ।

Amarinder SinghAmarinder Singh

ਮੁੱਖ ਮੰਤਰੀ ਨੂੰ ਸੰਘਵਾਦ ਦੇ ਮਾਮਲੇ ਉਤੇ ਮਗਰਮੱਛ ਦੇ ਹੰਝੂ ਨਾ ਵਹਾਉਣ ਦੀ ਸਲਾਹ ਦਿੰਦਿਆਂ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ।

Amarinder SinghAmarinder Singh

ਕਿ ਜਿਨ੍ਹਾਂ ਨੇ  ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਕੀਤਾ ਤੇ ਐਮਰਜੰਸੀ ਦੌਰਾਨ ਲੋਕਾਂ ਦੀ ਆਵਾਜ਼ ਦਬਾਈ ਅਤੇ ਆਨੰਦਪੁਰ ਸਾਹਿਬ ਮਤਾ ਲਿਆਉਣ ਉਤੇ ਸਿੱਖਾਂ ਨੂੰ ਅਤਿਵਾਦੀ ਕਿਹਾ, ਉਹ ਅੱਜ ਇਸ ਮਾਮਲੇ ਉਤੇ ਅਕਾਲੀ ਦਲ ਨੂੰ ਘੇਰਨ ਦਾ ਯਤਨ ਕਰ ਰਹੇ ਹਨ।  

Harmandir SahibHarmandir Sahib

ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸੰਘਵਾਦ ਦੇ ਮੂਲ ਸਿਧਾਂਤਾਂ  ਪ੍ਰਤੀ ਵਚਨਬੱਧ ਰਿਹਾ ਹੈ ਤੇ ਅਸੀ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰਦੇ ਰਹਾਂਗੇ ਅਤੇ ਇਸ ਵਿਸ਼ੇ ਉਤੇ  ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਕਿਸੇ ਉਪਦੇਸ਼ ਦੀ ਜ਼ਰੂਰਤ ਨਹੀਂ ਹੈ।

Akali DalAkali Dal

ਖੇਤੀਬਾੜੀ ਬਾਰੇ ਕੇਂਦਰੀ ਆਰਡੀਨੈਂਸਾਂ ਦੀ ਗੱਲ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣਦੀ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਨਹੀਂ ਕੀਤਾ ਜਾ ਰਿਹਾ।

ਪਰ ਉਹ ਜਾਣ ਬੁਝ ਕੇ ਮਾਮਲੇ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ ਤਾਂ ਜੋ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ ਅਤੇ ਲੋਕਾਂ ਨਾਲ ਕੀਤੇ ਢੇਰਾਂ  ਵਾਅਦੇ ਪੂਰੇ ਨਾ ਹੋਣ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਸਰਕਾਰ ਨੇ ਇਹ ਸਪੱਸ਼ਟ ਕਰ ਦਿਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ ਪਰ ਕਾਂਗਰਸ ਪਾਰਟੀ ਇਸ ਮਾਮਲੇ ਉਤੇ ਝੂਠਾ ਪ੍ਰਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਥੇ ਤਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਅਸੀ ਸਪੱਸ਼ਟ ਹਾਂ ਕਿ ਕਣਕ ਅਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਭਵਿੱਖ ਵਿਚ ਵੀ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement