ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਦੇਸ਼ ਦੀ ਰਖਿਆ ਕਰਦਾ ਹੋਇਆ ਸ਼ਹੀਦ
Published : Jun 28, 2020, 8:38 am IST
Updated : Jun 28, 2020, 8:39 am IST
SHARE ARTICLE
Indian Army
Indian Army

ਸਲੀਮ ਖ਼ਾਨ ਨੂੰ ਫ਼ੌਜੀ ਸਨਮਾਨਾਂ ਤੇ ਸੇਜਲ ਅੱਖਾਂ ਨਾਲ ਸਪੁਰਦ-ਏ-ਖ਼ਾਕ ਕੀਤਾ

ਪਟਿਆਲਾ, 27 ਜੂਨ (ਤੇਜਿੰਦਰ ਫ਼ਤਿਹਪੁਰ) : ਪਟਿਆਲਾ-ਬਲਬੇੜਾ ਰੋਡ 'ਤੇ ਸਥਿਤ ਪਿੰਡ ਮਰਦਾਂਹੇੜੀ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦਾ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ। ਸਲੀਮ ਖ਼ਾਨ ਦੇ ਸ਼ਹੀਦ ਹੋਣ ਦੀ ਖ਼ਬਰ ਪੁੱਜਣ 'ਤੇ ਪਿੰਡ ਮਰਦਾਂਹੇੜੀ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ। ਅੱਜ ਲੇਹ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਲਾਂਸ ਨਾਇਕ ਸਲੀਮ ਖ਼ਾਨ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਂਦਾ ਗਿਆ, ਜਿਥੋਂ ਉਸ ਨੂੰ ਸੜਕ ਰਸਤੇ ਵੱਡੇ ਕਾਫ਼ਲੇ ਰਾਹੀਂ ਉਸ ਦੇ ਪਿੰਡ ਮਰਦਾਂਹੇੜੀ ਲਿਆਂਦਾ ਗਿਆ। ਇਸ ਮਗਰੋਂ ਪੂਰੇ ਸਰਕਾਰੀ ਅਤੇ ਫ਼ੌਜੀ ਸਨਮਾਨਾਂ ਨਾਲ ਅਤੇ ਨਮਾਜ਼-ਏ-ਜਨਾਜ਼ਾ ਅਦਾ ਕਰਨ ਤੋਂ ਬਾਅਦ ਪਿੰਡ ਦੇ ਕਬਰਿਸਤਾਨ ਵਿਖੇ ਸਲੀਮ ਖ਼ਾਨ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕੀਤਾ ਗਿਆ।

ਸ਼ਹੀਦ ਨੂੰ ਸਪੁਰਦ-ਏ-ਖ਼ਾਕ ਕਰਨ ਤੋਂ ਪਹਿਲਾਂ ਸ਼ਹੀਦ ਦੀ ਮਾਤਾ ਨਸੀਮਾ ਬੇਗਮ, ਭੈਣ ਸੁਲਤਾਨਾ ਅਤੇ ਭਰਾ ਨਿਆਮਤ ਅਲੀ ਨੇ ਸ਼ਹੀਦ ਸਲੀਮ ਖ਼ਾਨ ਨੂੰ ਸਲੂਟ ਨਾਲ ਸਲਾਮੀ ਦੇ ਕੇ ਦੇਸ਼ ਦੇ ਇਸ ਬਹਾਦਰ ਸ਼ਹੀਦ ਦੀ ਕੁਰਬਾਨੀ ਨੂੰ ਸਿਜ਼ਦਾ ਕੀਤਾ। ਪਟਿਆਲਾ ਮਿਲਟਰੀ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਸ਼ਹੀਦ ਦੇ ਤਾਬੂਤ 'ਤੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੀ ਮਾਤਾ ਨੂੰ ਸੌਂਪ ਕੇ ਸਲੂਟ ਕੀਤਾ।

ਸ਼ਹੀਦ ਨਾਇਬ ਸਲੀਮ ਖ਼ਾਨ ਨੂੰ ਸਪੁਰਦ-ਏ-ਖ਼ਾਕ ਕਰਨ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿਤੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸ਼ਹੀਦ ਦੀ ਦੇਹ 'ਤੇ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।PhotoPhoto

ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਫੁੱਲਮਾਲਾ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ। ਭਾਰਤੀ ਫ਼ੌਜ ਦੇ ਮੁਖੀ ਦੀ ਤਰਫ਼ੋਂ ਪਟਿਆਲਾ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਰੀਥ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ। ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਤਰਫ਼ੋਂ ਉਨ੍ਹਾਂ ਦੇ ਪੀ.ਏ. ਸ੍ਰੀ ਬਹਾਦਰ ਖ਼ਾਨ ਨੇ ਰੀਥ ਰੱਖੀ। ਇਸੇ ਦੌਰਾਨ ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਉਨ੍ਹਾਂ ਦੇ ਨਿਜੀ ਸਕੱਤਰ ਸ੍ਰੀ ਬਲਵਿੰਦਰ ਸਿੰਘ ਨੇ ਰੀਥ ਰੱਖੀ।

ਕੈਪਟਨ ਵਲੋਂ ਸ਼ਹੀਦ ਦੇ ਪਰਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ  ਐਲਾਨ

ਚੰਡੀਗੜ੍ਹ, 27 ਜੂਨ (ਸਪੋਕਸਮੈਨ ਸਮਾਚਾਰ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਂਸ ਨਾਇਕ ਸਲੀਮ ਖਾਨ ਜਿਸ ਨੇ ਲੱਦਾਖ ਵਿਖੇ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਦਿੱਤੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ।
ਭਾਰਤ-ਚੀਨ ਸਰਹੱਦ ਨੇੜੇ ਸ਼ਿਓਕ ਵਿਖੇ ਆਪਣੀ ਜਾਨ ਦੇਣ ਵਾਲੇ ਪਟਿਆਲਾ ਦੇ 24 ਸਾਲਾਂ ਨੌਜਵਾਨ ਸੈਨਿਕ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ ਅਤੇ ਪੂਰਨ ਸਹਿਯੋਗ ਦੇਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ''ਲੱਦਾਖ ਵਿੱਚ ਲਾਂਸ ਨਾਇਕ ਸਲੀਮ ਖਾਨ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪਟਿਆਲਾ ਜ਼ਿਲੇ ਦੇ ਪਿੰਡ ਮਰਦਾਂਹੇੜੀ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਦੇਸ਼ ਆਪਣੇ ਬਹਾਦਰ ਸੈਨਿਕ ਨੂੰ ਸਲਾਮ ਕਰਦਾ ਹੈ। ਜੈ ਹਿੰਦ।'' ਬੰਗਾਲ ਇੰਜਨੀਅਰ ਗਰੁੱਪ ਦਾ ਲਾਂਸ ਨਾਇਕ ਸਲੀਮ ਖਾਨ 25 ਜੂਨ ਨੂੰ ਲੱਦਾਖ ਖੇਤਰ ਵਿੱਚ ਅਸਲ ਕੰਟਰੋਲ ਰੇਖਾ 'ਤੇ ਦਰਿਆ ਕੋਲ ਗਸ਼ਤ ਕਰਦਿਆਂ ਲੜਾਈ ਦਾ ਸ਼ਿਕਾਰ ਹੋ ਗਿਆ ਸੀ। ਸਲੀਮ ਖਾਨ ਦੀ ਮ੍ਰਿਤਕ ਦੇਹ ਨੂੰ ਅੱਜ ਉਸ ਦੇ ਪਿੰਡ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਦਫਨਾਇਆ ਗਿਆ ਜਿੱਥੇ ਸੂਬਾ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਂਟ ਕੀਤੀ। ਸੈਨਿਕ ਆਪਣੇ ਪਿੱਛੇ ਮਾਤਾ ਪਿਤਾ, ਵਿਆਹੀ ਭੈਣ ਤੇ ਇਕ ਭਰਾ ਛੱਡ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement