ਮੁੱਖ ਮੰਤਰੀ ਨੇ ਬੱਸਾਂ 'ਤੇ 50 ਫ਼ੀ ਸਦੀ ਸਵਾਰੀਆਂ ਲਿਜਾਣ ਦੀ ਰੋਕ ਹਟਾਈ
Published : Jun 28, 2020, 9:07 am IST
Updated : Jun 28, 2020, 9:08 am IST
SHARE ARTICLE
Capt Amrinder Singh
Capt Amrinder Singh

ਮਾਸਕ ਪਹਿਨਣ ਦੀ ਪਾਲਣਾ ਸਖ਼ਤੀ ਨਾਲ ਕਰਨੀ ਹੋਵੇਗੀ


ਚੰਡੀਗੜ੍ਹ, 27 ਜੂਨ  ਤੇਲ ਦੀਆਂ ਕੀਮਤਾਂ ਵਿਚ ਵੱਡਾ ਵਾਧਾ ਹੋਣ ਕਰ ਕੇ ਜਨਤਕ ਆਵਾਜਾਈ ਦੀ ਬੇਵੱਸੀ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿਚ ਸਵਾਰੀਆਂ ਲਿਜਾਣ ਦੀ ਸਮਰਥਾ 'ਤੇ ਲਾਈ ਰੋਕ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿਤਾ ਕਿ ਬੱਸਾਂ ਵਿਚ ਸਫ਼ਰ ਦੌਰਾਨ ਹਰੇਕ ਸਵਾਰੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਦੇ ਇਹ ਐਲਾਨ ਅੱਜ ਹਰਿਆਉ ਖ਼ੁਰਦ ਦੇ ਇਕ ਵਸਨੀਕ ਵਲੋਂ ਬੱਸਾਂ ਨਾ ਚੱਲਣ ਕਰ ਕੇ ਪਾਤੜਾਂ ਆਉਣ-ਜਾਣ ਵਿਚ ਦਰਪੇਸ਼ ਸਮੱਸਿਆਵਾਂ ਦੇ ਸਬੰਧ ਵਿੱਚ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ ਕੋਵਿਡ ਦੇ ਸੰਕਟ ਕਾਰਨ 50 ਫ਼ੀ ਸਦੀ ਸਵਾਰੀਆਂ ਦੀ ਸਮਰੱਥਾ ਨਾਲ ਬੱਸਾਂ ਚਲਾਉਣ ਦੀ ਆਗਿਆ ਦਿਤੀ ਸੀ। 'ਕੈਪਟਨ ਨੂੰ ਸਵਾਲ' ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਅੱਜ ਦੇ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਨਾਲ ਹੋਣ ਵਾਲੇ ਵਿੱਤੀ ਘਾਟੇ ਖਾਸ ਕਰਕੇ ਡੀਜ਼ਲ ਤੇ ਪੈਟਰੋਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਕਾਰਨ ਮਿੱਥੀ ਗਈ ਸਮਰਥਾ ਨਾਲ ਬੱਸਾਂ ਚਲਾਉਣ ਤੋਂ ਇਨਕਾਰ ਕਰ ਰਹੀਆਂ ਹਨ।

PhotoPhoto

ਉਨ੍ਹਾਂ ਕਿਹਾ ਕਿ ਇਸ ਨਾਲ ਯਾਤਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਫ਼ਰ ਦੌਰਾਨ ਮਾਸਕ ਪਹਿਨਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂ ਜੋ ਮਾਸਕ ਨਾਲ ਕੋਵਿਡ ਦਾ ਫੈਲਾਅ 70 ਫ਼ੀ ਸਦੀ ਤੱਕ ਘਟ ਸਕਦਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਇਸ ਬਾਰੇ ਪਹਿਲਾਂ ਹੀ ਮਤਾ ਪਾਸ ਕਰ ਚੁੱਕੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਇਹ ਇਜ਼ਾਫਾ ਵਾਪਸ ਲਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement