ਸਿੱਖਿਆ ਵਿਭਾਗ ਨੇ ਲੋਕਾਂ ਦੇ ਵਿਵਹਾਰ ਚ ਤਬਦੀਲੀ ਕਰਨ ਲਈ ਅਧਿਆਪਕਾ ਤੇ ਮੁਲਾਜ਼ਮਾਂ ਨੂੰ ਦਿੱਤੇ ਨਿਰਦੇਸ਼
Published : Jun 28, 2020, 7:12 pm IST
Updated : Jun 28, 2020, 7:12 pm IST
SHARE ARTICLE
Photo
Photo

ਵਿਦਿਆਰਥੀਆਂ ਨੂੰ 'ਮਿਸ਼ਨ 'ਵਾਰੀਅਰ ਕੰਟੈਸਟ' ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਕਿਹਾ

ਚੰਡੀਗੜ੍ਹ, 28 ਜੂਨ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਸਕੂਲ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਸਰਗਰਮਮੀ ਨਾਲ ਹਿੱਸਾ ਲਏ ਜਾਣ ਨੂੰ ਯਕੀਨੀ ਬਨਉਣ ਲਈ ਕਿਹਾ ਹੈ। ਡਾਇਰਕਟਰ ਐਸ.ਸੀ.ਈ.ਆਰ.ਟੀ. ਸ੍ਰੀ ਜਗਤਾਰ ਸਿੰਘ ਕੁਲੜੀਆ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈਕੰਡਰੀ ਸਿੱਖਿਆ ਤੇ ਐਲੀਮੈਂਟਰੀ ਸਿੱਖਿਆ) ਅਤੇ ਪ੍ਰਿੰਸੀਪਲਾਂ ਨੂੰ ਲਿਖੇ ਪੱਤਰੀ ਵਿੱਚ ਕਿਹਾ ਕਿਹਾ ਗਿਆ ਹੈ

Covid19Covid19

ਕਿ ਸਰਕਾਰ ਦੇ 'ਮਿਸ਼ਨ ਫਤਿਹ' ਹੇਠ ਕੋਰਨਾਂ ਦੀ ਬਿਮਾਰੀ ਦੇ ਸਬੰਧ ਵਿੱਚ ਲੋਕਾ ਦੇ ਵਿਵਹਾਰ ਵਿੱਚ ਤਬਦੀਲੀ ਲਿਆਉਣ ਵਿੱਚ ਅਧਿਕਾਰੀਆਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇ। ਬੁਲਾਰੇ ਦੇ ਅਨੁਸਾਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਲਾਕਡਾਊਨ ਤੋਂ ਬਾਹਰ ਆਉਣ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਛੋਟਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਆਪਣੇ ਕਾਰੋਬਾਰ, ਦਫ਼ਤਰੀ ਕੰਮਕਾਜ, ਸਿੱਖਿਆ ਸਬੰਧੀ ਗਤੀਵਿਧੀਆਂ ਅਤੇ ਹੋਰ ਲੋੜੀਂਦੇ ਕਾਰਜ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਭਾਉਣ ਲਈ ਪ੍ਰੇਰਿਤ ਕਰਨ ਵਾਸਤੇ ਵੀ ਪੱਤਰ ਵਿੱਚ ਨਿਰਦੇਸ਼ ਦਿੱਤੇ ਗਏ ਹਨ।

PSEBPSEB

'ਮਿਸ਼ਨ ਫਤਿਹ' ਵਿੱਚ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਪੱਤਰ ਵਿੱਚ ਕਰੋਨਾ ਦੇ ਬਾਰੇ ਜਾਗਰੂਕ ਕਰਨ ਦੇ ਵਾਸਤੇ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਵੀਡੀਓ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪੁੱਜਦਾ ਕਰਨ

COVID19 cases total cases rise to 308993COVID19 

ਅਤੇ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ 'ਤੇ ਮਿਸ਼ਨ ਫਤਿਹ' ਦਾ ਲੋਗੋ ਲਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਕੂਲਾਂ ਵਿੱਚ ਪੜ•ਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ 'ਤੇ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਪ੍ਰੇਰਿਤ ਕਰਨ ਅਤੇ ਵਿਦਿਆਰਥੀਆਂ ਨੂੰ 'ਮਿਸ਼ਨ 'ਵਾਰੀਅਰ ਕੰਟੈਸਟ' ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।

PSEBPSEB

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement