
ਸੂਬੇ ਚ ਰੌਜਾਨਾ 40 ਹਜ਼ਾਰ ਲੋਕ ਬਾਹਰੋਂ ਆਉਂਦੇ ਹਨ। ਪੰਜਾਬ ਦੇ CM ਅਮਰਿੰਦਰ ਸਿੰਘ ਨੇ ਵੀ ਮੰਨਿਆ ਹੈ ਕਿ ਹਰ ਰੋਜ਼ 12 ਹਜ਼ਾਰ ਟਰੱਕ ਤੇ ਛੇ ਹਜ਼ਾਰ ਵਾਹਨ ਪੰਜਾਬ ਆ ਰਹੇ ਹਨ
ਚੰਡੀਗੜ੍ਹ : ਪੰਜਾਬ ਵਿਚ ਮੁੜ ਤੋਂ ਕਰੋਨਾ ਵਾਇਰਸ ਦੇ ਕੇਸਾਂ ਨੇ ਰਫਤਾਰ ਫੜ ਲਈ ਹੈ। ਜਿਸ ਨੇ ਹੁਣ ਇਕ ਵਾਰ ਫਿਰ ਤੋਂ ਪ੍ਰਸ਼ਾਸ਼ਨ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਉਧਰ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿਚ ਵੱਧ ਰਹੇ ਕਰੋਨਾ ਕੇਸਾਂ ਦਾ ਕਾਰਨ ਪੰਜਾਬ ਵਿਚ ਬਾਹਰ ਤੋਂ ਆ ਰਹੇ ਲੋਕ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਰੌਜਾਨਾ 40 ਹਜ਼ਾਰ ਲੋਕ ਬਾਹਰੋਂ ਆਉਂਦੇ ਹਨ।
Covid19
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਨਿਆ ਹੈ ਕਿ ਹਰ ਰੋਜ਼ 12 ਹਜ਼ਾਰ ਟਰੱਕ ਤੇ ਛੇ ਹਜ਼ਾਰ ਵਾਹਨ ਪੰਜਾਬ ਆ ਰਹੇ ਹਨ। ਇਹੀ ਕਾਰਨ ਹੈ ਕਿ ਸਰਕਾਰ ਵੱਲੋਂ ਵੱਲੋਂ ਲੱਖਾਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਕਰੋਨਾ ਦੇ ਕੇਸ ਵਧਦੇ ਜਾ ਰਹੇ ਹਨ। ਇਸ ਲਈ ਕੈਪਟਨ ਨੇ ਆਖਿਆ ਹੈ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ।
Covid19
ਉਂਝ ਉਨ੍ਹਾਂ ਕਿਹਾ ਕਿ ਇਹ ਸਥਿਤੀ ’ਤੇ ਨਿਰਭਰ ਹੋਵੇਗਾ ਤੇ ਕੋਵਿਡ ਦਾ ਫੈਲਾਅ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ।
Covid 19
Covid 19
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।