ਪੰਜਾਬ ਦੀ ਮੁੱਖ ਸਕੱਤਰ ਵੱਲੋ ਡਿਪਟੀ ਕਮਿਸ਼ਨਰਾ ਨੂੰ ਸੂਬੇ ਚ ਕੋਵਿਡ ਦੀ ਮੌਤ ਦਰ ਚ ਕਮੀ ਲਿਆਉਣ ਦੀਹਦਾਇਤ
Published : Jun 28, 2020, 8:57 pm IST
Updated : Jun 28, 2020, 8:57 pm IST
SHARE ARTICLE
Photo
Photo

ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਵਿਸ਼ੇਸ਼ ਦੇਖਭਾਲ ਕਰਨ ਅਤੇ ਲੋੜ ਪੈਣ 'ਤੇ ਸੂਬੇ ਦੇ ਮਾਹਿਰ ਸਮੂਹ ਦੀ ਮਦਦ ਲੈਣ ਲਈ ਕਿਹਾ

ਚੰਡੀਗੜ੍ਹ, 28 ਜੂਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕੋਵਿਡ-19 ਤੋਂ ਲੋਕਾਂ ਦੀ ਜਾਨ ਬਚਾਉਣ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਕਿ 2.4 ਪ੍ਰਤੀਸ਼ਤ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਮਾਰੀ ਫੈਲਣ ਦੇ ਮੱਦੇਨਜ਼ਰ ਹਰ ਪੰਜਾਬੀ ਦੇ ਜੀਵਨ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਾਲ ਨਾਲ ਡਾ. ਕੇ.ਕੇ. ਤਲਵਾੜ ਦੀ ਪ੍ਰਧਾਨਗੀ ਵਾਲੇ ਸੂਬੇ ਦੇ ਮਾਹਿਰ ਸਮੂਹ ਸਮੇਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦੇ ਨਿਰਦੇਸ਼ ਵੀ ਦਿੱਤੇ।

PhotoPhoto


ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨਾਲ ਆਪਣੀ ਪਹਿਲੀ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਮਾਰੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਵਿੱਚ ਕੋਵਿਡ-19 ਮਾਮਲਿਆਂ ਦੀ ਵਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦੀ ਡਿਊਟੀ ਬਣਦੀ ਹੈ ਕਿ ਉਹ ਉੱਚਿਤ ਨਿਗਰਾਨੀ ਸੁਨਿਸ਼ਚਿਤ ਕਰਨ ਅਤੇ ਨਾਲ ਹੀ ਮੌਤ ਦਰ ਨੂੰ ਰੋਕਣ  ਲਈ ਵਿਸ਼ੇਸ਼ ਯਤਨ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਸਿਹਤਯਾਬ ਹੋਏ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਭੇਜਣ ਸਬੰਧੀ ਆਪਣੀ ਤਰਫੋਂ ਪੂਰੇ ਯਤਨ ਕਰਨ ਲਈ ਵੀ ਕਿਹਾ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਵਿਡ ਮਰੀਜ਼ ਆਪਣੇ ਖ਼ਰਚ 'ਤੇ ਨਿੱਜੀ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਉਨ੍ਰਾਂ ਨੂੰ ਜਾਣ ਦਿੱਤਾ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ 'ਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਆਪਣਾ ਖੁਦ ਦਾ ਭੋਜਨ ਆਦਿ ਮੰਗਵਾਉਣ ਦੀ ਆਗਿਆ ਦੇਣ ਲਈ ਵੀ ਕਿਹਾ।

PhotoPhoto

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦੀ ਟੈਸਟਿੰਗ ਸਮਰੱਥਾ ਨੂੰ ਪ੍ਰਤੀ ਦਿਨ 20,000 ਤੱਕ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਜਿਸ ਲਈ ਹਾਲ ਹੀ ਵਿੱਚ ਚਾਰ ਨਵੀਆਂ ਟੈਸਟਿੰਗ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਨ•ਾਂ ਦੇ ਜਲਦ ਚਾਲੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਨਵੇਂ ਉਪਕਰਨਾਂ ਲਈ ਆਰਡਰ ਜੁਲਾਈ ਵਿੱਚ ਦਿੱਤੇ ਜਾ ਰਹੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦਾ ਹਰ ਇੱਕ ਨਾਗਰਿਕ ਮਾਸਕ ਪਹਿਨ ਕੇ ਰੱਖੇ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਬੰਦ ਸਥਾਨਾਂ ਵਿੱਚ ਵੱਡੇ ਇਕੱਠਾਂ ਤੋਂ ਬਚਣਾ ਬਹੁਤ ਜ਼ਰੂਰੀ ਹੈ ਅਤੇ ਅਜਿਹੀਆਂ ਸਥਿਤੀਆਂ ਵਿੱਚ ਮਾਸਕ ਹਮੇਸ਼ਾ ਪਹਿਨ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣਾ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਨਾ ਰੱਖਣਾ ਜਾਂ ਜਨਤਕ ਥਾਵਾਂ 'ਤੇ ਥੁੱਕਣਾ ਗੈਰ ਸਮਾਜਿਕ ਕੰਮ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਹਰ ਜ਼ਿਲ੍ਹੇ ਦੇ ਲੋਕਾਂ ਨੂੰ ਸਤਰਕ ਰਹਿਣ, ਇਹਤਿਆਤ ਵਰਤਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਦਾ ਪਾਲਣ ਕਰਨ ਲਈ ਅਪੀਲ ਕਰਨਾ ਜਾਰੀ ਰੱਖਣ।

Covid 19Covid 19


ਮੀਟਿੰਗ ਦੌਰਾਨ ਇਹ ਮਹਿਸੂਸ ਕੀਤਾ ਗਿਆ ਕਿ ਕੋਵਿਡ ਦੀ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਜੁੜੀ ਨਾ ਪੱਖੀ ਧਾਰਨਾ ਨੂੰ ਦੂਰ ਕਰਨ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ। ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਕਿਸੇ ਵੀ ਹੋਰ ਬਿਮਾਰੀ ਦੀ ਤਰ੍ਹਾਂ ਹੀ ਹੈ ਜਿੱਥੇ ਲੋਕਾਂ ਨੂੰ ਆਰਾਮ ਕਰਨ ਅਤੇ ਦੋ ਹਫ਼ਤੇ ਤੱਕ ਅਲੱਗ ਰੱਖਣ ਦੀ ਲੋੜ ਹੁਦੀ ਹੈ ਤਾਂ ਕਿ ਲਾਗ ਫੈਲਣ ਦਾ ਖ਼ਤਰਾ ਨਾ ਰਹੇ ਅਤੇ ਇਹ ਸੰਦੇਸ਼ ਸੂਬੇ ਦੇ ਸਾਰੇ ਲੋਕਾਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਪੀ.ਪੀ.ਈ. ਕਿੱਟਾਂ ਅਤੇ ਐਨ-95 ਮਾਸਕ ਦੀ ਕੋਈ ਕਮੀ ਨਹੀਂ ਹੈ। ਡਾ. ਕੇ.ਕੇ. ਤਲਵਾੜ, ਡਾ. ਰਾਜ ਬਹਾਦੁਰ ਅਤੇ ਡਾ. ਰਾਜੇਸ਼ ਕੁਮਾਰ ਨੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਕਦਮਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਡਾਕਟਰੀ ਸਿੱÎਖਿਆ ਅਤੇ ਖੋਜ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਸ਼ਾਮਲ ਸਨ।

Covid19Covid19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement