ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼
Published : Jun 28, 2020, 9:20 pm IST
Updated : Jun 28, 2020, 9:20 pm IST
SHARE ARTICLE
Amarinder Singh
Amarinder Singh

ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2019 ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ, 28 ਜੂਨ : ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2019 ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.) ਸੀ੍ਰ ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in    ਅਤੇ http://nationalawardstoteachers.mhrd.gov.in 'ਤੇ 6 ਜੁਲਾਈ 2020 ਤੱਕ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ।

Punjab SC Captain Amarinder Singh Punjab Amarinder Singh

ਇਸ ਐਵਾਰਡ ਲਈ ਸਾਰੇ ਸਕੂਲ ਮੁਖੀ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ। ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ।

Punjab Government Sri Mukatsar Sahib Punjab 

ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ। ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ।

Punjab Police COVID19 Punjab 

ਇਨ੍ਹਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

 

punjab curfewpunjab 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement