
ਆਰਡੀਨੈਂਸਾਂ ਮਗਰੋਂ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦਾ ਰਾਹ ਖੁਲ੍ਹ ਜਾਏਗਾ
ਚੰਡੀਗੜ੍ਹ•, 27 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਅਪਣੀਆਂ ਰਾਜਸੀ ਮਜਬੂਰੀਆਂ ਨੂੰ ਪਾਸੇ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਦੇ ਵਡੇਰੇ ਹਿਤਾਂ ਲਈ ਅਪਣੀ ਅੰਤਰ ਆਤਮਾ ਦੀ ਆਵਾਜ਼ ਸੁਣਨ।
ਸਰਬ ਪਾਰਟੀ ਮੀਟਿੰਗ ਵਿਚ ਅਕਾਲੀਆਂ ਨੂੰ ਕੀਤੀ ਅਪੀਲ ਨੂੰ ਯਾਦ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਆਰਡੀਨੈਂਸਾਂ ਦੇ ਗੰਭੀਰ ਪ੍ਰਭਾਵਾਂ ਨੂੰ ਨਹੀਂ ਸਮਝ ਰਿਹਾ ਅਤੇ ਸੂਬੇ ਦੇ ਹਿਤਾਂ ਨਾਲੋਂ ਅਪਣੇ ਰਾਜਸੀ ਹਿਤਾਂ ਨੂੰ ਪਹਿਲ ਦਿੰਦਾ ਹੋਇਆ ਉਨ੍ਹਾਂ ਨੂੰ ਅੱਗੇ ਰੱਖ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਨੇ ਅਪਣੇ ਰਾਜਸੀ ਹਿਤਾਂ ਨੂੰ ਇਸੇ ਤਰ੍ਹਾਂ ਅੱਗੇ ਰੱਖੀ ਰਖਿਆ ਤਾਂ ਇਹ ਪੰਜਾਬ ਦਾ ਵਿਨਾਸ਼ ਕਰ ਦੇਵੇਗਾ।
ਇਸ 'ਤੇ ਜ਼ੋਰ ਦਿੰਦਿਆਂ ਕਿ ਜਦੋਂ ਪੰਜਾਬ ਦੇ ਹਿਤਾਂ ਦਾ ਮਸਲਾ ਆਵੇ ਉਥੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਉਨ੍ਹਾਂ ਮੁੱਖ ਮੰਤਰੀ ਦੇ ਅਪਣੇ ਪਹਿਲੇ ਕਾਰਜਕਾਲ ਦੌਰਾਨ ਪੰਜਾਬ ਦੇ ਪਾਣੀਆਂ ਨੂੰ ਪ੍ਰਸਤਾਵਤ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਸੂਬੇ ਤੋਂ ਬਾਹਰ ਲਿਜਾਏ ਜਾਣ ਤੋਂ ਬਚਾਉਣ ਲਈ ਗੁਆਂਢੀ ਸੂਬਿਆਂ ਨਾਲ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿਤਾ ਸੀ। ਉਨ੍ਹਾਂ ਯਾਦ ਕਰਵਾਇਆ ਕਿ ਨਾ ਕੇਵਲ ਉਹ ਇਸ ਮਸਲੇ 'ਤੇ ਅਪਣੀ ਪਾਰਟੀ ਵਿਰੁਧ ਗਏ ਸਗੋਂ ਇਸ ਕਦਮ ਨਾਲ ਉਨ੍ਹਾਂ ਅਪਣਾ ਭਵਿੱਖ ਦਾਅ 'ਤੇ ਲਾ ਦਿਤਾ ਸੀ। ਉਨ੍ਹਾਂਂ ਹੋਰ ਕਿਹਾ, ''ਪੰਜਾਬ ਦੇ ਹਿਤ ਮੇਰੇ ਲਈ ਸੱਭ ਤੋਂ ਉਪਰ ਹਨ ਅਤੇ ਇਹ ਅਕਾਲੀਆਂ ਲਈ ਵੀ ਹੋਣੇ ਚਾਹੀਦੇ ਹਨ।''
ਇਹ ਦੱਸਦਿਆਂ ਕਿ ਸਵਾਲਾਂ ਦੇ ਘੇਰੇ ਵਿੱਚ ਆਏ ਤਿੰਨੋਂ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਆਧਾਰਿਤ ਹਨ ਜਿਸ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਅਤੇ ਐਫ.ਸੀ.ਆਈ. ਨੂੰ ਭੰਗ ਕਰਨ ਦੀ ਵਕਾਲਤ ਕੀਤੀ ਸੀ। ਮੁੱਖ ਮੰਤਰੀ ਨੇ ਆਪਣੇ ਅੱਜ ਦੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕਿਹਾ ਕਿ ਜੇਕਰ ਇਨ•ਾਂ ਆਰਡੀਨੈਂਸਾਂ ਨੂੰ ਪਾਸ ਹੋਣ ਅਤੇ ਕਾਨੂੰਨੀ ਰੂਪ ਧਾਰਨ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਕੇਂਦਰ ਨੂੰ ਸੂਬੇ ਦੇ ਵਿਸ਼ੇ ਖੇਤੀਬਾੜੀ ਅੰਦਰ ਸਾਰੇ ਸਮਿਆਂ ਲਈ ਦਖਲ ਦੇਣ ਲਈ ਹਰੀ ਝੰਡੀ ਮਿਲ ਜਾਵੇਗੀ।
ਉਨ•ਾਂ ਕਿਹਾ ਕਿ ਇਸ ਨਾਲ ਭਾਰਤ ਸਰਕਾਰ ਇਸ ਵਿਸ਼ੇ ਬਾਰੇ ਹਰ ਚਾਹਿਆ ਫੈਸਲਾ ਲੈਣ ਲਈ ਅੱਗੇ ਵਧੇਗੀ ਅਤੇ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਲਈ ਵੀ ਅੱਗੇ ਵਧੇਗੀ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਭਾਵੇਂ ਆਰਡੀਨੈਂਸਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਿਵਸਥਾ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਨਾ ਵੀ ਹੋਵੇ ਤਾਂ ਵੀ ਇਹ ਸਪੱਸ਼ਟ ਹੈ ਕਿ ਇਸ ਨਾਲ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ। ਉਨ•ਾਂ ਅੱਗੇ ਕਿਹਾ ਕਿ ਉਨ•ਾਂ ਵੱਲੋਂ ਸਰਬ ਪਾਰਟੀ ਮੀਟਿੰਗ ਕਰਵਾਈ ਗਈ ਸੀ ਤਾਂ ਜੋ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ 'ਤੇ ਸਰਬਸੰਮਤੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਨਾਜ਼ੁਕ ਮਸਲਿਆਂ ਨੂੰ ਲੈ ਕੇ ਸਿਆਸਤ ਬੰਦ ਕਰਨ ਅਤੇ ਆਰਡੀਨੈਸਾਂ ਦੇ ਮਾਰੂ ਪ੍ਰਭਾਵ ਤੋਂ ਸੂਬੇ ਦੇ ਕਿਸਾਨਾਂ ਤੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਾਲ ਖੜ•ਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਅਪਣਾਏ ਮਤੇ ਦੇ ਤਿੰਨ ਪੁਆਇੰਟਾਂ ਵਿੱਚੋਂ ਦੋ 'ਤੇ ਉਨ•ਾਂ ਦੀ ਪਾਰਟੀ ਦੇ ਸਮਰਥਨ ਤੋਂ ਪਿਛੇ ਹਟਣ ਦੀ ਥਾਂ ਸੁਖਬੀਰ ਨੂੰ ਅਸਲ ਵਿੱਚ ਪੂਰੇ ਮਤੇ ਦੀ ਸੱਚੀ ਤੇ ਸੁੱਚੀ ਭਾਵਨਾ ਨਾਲ ਮੁਕੰਮਲ ਤੇ ਸਪੱਸ਼ਟ ਹਮਾਇਤ ਕਰਨੀ ਚਾਹੀਦੀ ਹੈ। ਇਹ ਆਖਦਿਆਂ ਕਿ ਅਕਾਲੀ ਹਮੇਸ਼ਾ ਸੰਘੀ ਢਾਂਚੇ ਦੀ ਭਾਵਨਾ ਦੇ ਹੱਕ ਵਿੱਚ ਰਹੇ, ਮੁੱਖ ਮੰਤਰੀ ਨੇ ਸੁਖਬੀਰ ਨੂੰ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਭਾਰਤੀ ਸੰਵਿਧਾਨ ਵਿੱਚ ਦਰਸਾਏ ਸੰਘੀ ਢਾਂਚੇ ਨੂੰ ਤਬਾਹ ਹੋਣ ਤੋਂ ਬਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।