ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ : ਵਿਜੈ ਇੰਦਰ ਸਿੰਗਲਾ
Published : Jun 28, 2020, 6:44 pm IST
Updated : Jun 28, 2020, 6:45 pm IST
SHARE ARTICLE
Photo
Photo

ਸ਼ਹੀਦ ਨੂੰ ਸਮਰਪਿਤ ਕੀਤਾ ਪਿੰਡ ਦਾ ਸਕੂਲ, ਲਾਇਬ੍ਰੇਰੀ ਤੇ ਖੇਡ ਸਟੇਡੀਅਮ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ/ਤੋਲਾਵਾਲ (ਸੁਨਾਮ), 28 ਜੂਨ: ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਝੜਪ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਸ. ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਤੋਲਾਵਾਲ ਤੋਂ ਸ਼ਹੀਦ ਦੇ ਘਰ ਤੱਕ ਅਤੇ ਸ਼ਹੀਦ ਦੇ ਘਰ ਤੋਂ ਜਖੇਪਲ ਤੱਕ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ 'ਤੇ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦਾ ਅਨੁਮਾਨ ਲਗਾ ਕੇ ਪ੍ਰਵਾਨਗੀ ਲਈ ਭੇਜ ਦਿੱਤਾ ਗਿਆ ਹੈ।

PhotoPhoto

ਸ਼ਹੀਦ ਗੁਰਬਿੰਦਰ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਸਹੀਦ ਸਿਪਾਹੀ ਗੁਰਬਿੰਦਰ ਸਿੰਘ ਹਾਈ ਸਕੂਲ ਵਜੋਂ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੀ ਲਾਇਬ੍ਰੇਰੀ ਵੀ ਸ਼ਹੀਦ ਨੂੰ ਸਮਰਪਿਤ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸ਼ਹੀਦ ਦੇ ਨਾਮ 'ਤੇ ਸਟੇਡੀਅਮ ਦਾ ਨਿਰਮਾਣ ਕਰਨ ਲਈ ਦੋ ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਜ਼ਮੀਨ 'ਤੇ ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਉੱਚ ਪੱਧਰੀ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਗਲਵਾਨ ਘਾਟੀ 'ਚ ਸ਼ਹੀਦ ਹੋਏ ਦੇਸ਼ ਦੇ ਬਹਾਦਰ 20 ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਇਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

PhotoPhoto

ਇਸ ਮੌਕੇ ਸਿੱਖਿਆ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਹੋਣ ਵਾਲੇ ਨੌਜਵਾਨ ਗੁਰਬਿੰਦਰ ਸਿੰਘ ਦੀ ਅੱਠਵੀਂ 'ਚ ਪੜਦੀ ਭਤੀਜੀ ਫ਼ੌਜ 'ਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਉਸਨੂੰ ਇਸ ਕਾਬਲ ਬਣਾਉਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮਾਲੀ ਮਦਦ ਸਿੱਧੀ ਖਾਤੇ 'ਚ ਪਾਈ ਜਾਵੇਗੀ ਅਤੇ ਨੌਕਰੀ ਲਈ ਪਰਿਵਾਰ ਦੀ ਸਹਿਮਤੀ ਸ਼ਹੀਦ ਦੇ ਛੋਟੇ ਭਰਾ 'ਤੇ ਬਣੀ ਹੈ ਜਿਸਦਾ ਨਾਂ ਯੋਗਤਾ ਅਨੁਸਾਰ ਭਰਤੀ ਲਈ ਭੇਜ ਦਿੱਤਾ ਗਿਆ ਹੈ।

PhotoPhoto

ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਗੁਰਬਿੰਦਰ ਸਿੰਘ ਨੇ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। ਉਨਾਂ ਕਿਹਾ ਕਿ ਪਿੰਡ ਤੋਲਾਵਾਲ ਹੁਣ ਇਸ ਸ਼ਹੀਦ ਦੀ ਮਹਾਨ ਕੁਰਬਾਨੀ ਸਦਕਾ ਜਾਣਿਆ ਜਾਵੇਗਾ।   ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ, ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ. ਮਨਜੀਤ ਕੌਰ ਸਮੇਤ ਵੱਡੀ ਗਿਣਤੀ 'ਚ ਰਾਜਨੀਤਕ, ਸਮਾਜਕ ਅਤੇ ਧਾਰਮਕ ਹਸਤੀਆਂ ਤੇ ਆਮ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਹਾਜ਼ਰ ਭਰੀ।

PhotoPhoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement