ਅਸ਼ਵਨੀ ਸੇਖੜੀ ਕਾਂਗਰਸ ’ਚ ਹੀ ਰਹਿਣਗੇ : ਕੈਪਟਨ
Published : Jun 28, 2021, 12:37 am IST
Updated : Jun 28, 2021, 12:37 am IST
SHARE ARTICLE
image
image

ਅਸ਼ਵਨੀ ਸੇਖੜੀ ਕਾਂਗਰਸ ’ਚ ਹੀ ਰਹਿਣਗੇ : ਕੈਪਟਨ

ਕਿਹਾ, ਸੇਖੜੀ ਵਲੋਂ ਕਾਂਗਰਸ ਪਾਰਟੀ ਛੱਡਣ ਦੀਆਂ ਸਾਰੀਆਂ ਅਫ਼ਵਾਹਾਂ ਬੇਬੁਨਿਆਦ 

ਚੰਡੀਗੜ੍ਹ, 27 ਜੂਨ (ਭੁੱਲਰ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿਚ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨ੍ਹਾਂ ਨੇ ਅਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫ਼ਵਾਹਾਂ ਬੇਬੁਨਿਆਦ ਹਨ। ਕੈਪਟਨ ਅਮਰਿੰਦਰ ਨੇ ਦਸਿਆ ਕਿ ਸੇਖੜੀ ਨੇ ਮੀਡੀਆ ਦੇ ਇਕ ਹਿੱਸੇ ਵਿਚ ਛਪੀਆਂ ਖ਼ਬਰਾਂ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿਚ ਜਾ ਰਹੇ ਹਨ, ਨੂੰ ਪੂਰੀ ਤਰ੍ਹਾਂ ਨਕਾਰ ਦਿਤਾ ਹੈ। ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ। ਮੁੱਖ ਮੰਤਰੀ ਨੇ ਸੇਖੜੀ ਦੇ ਸਾਰੇ ਖਦਸ਼ਿਆਂ ਨੂੰ ਦੂਰ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਜਿਨ੍ਹਾਂ ਨੇ ਪਾਰਟੀ ਲਈ ਵੱਡਾ ਯੋਗਦਾਨ ਦਿਤਾ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।   

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement