ਖ਼ਬਰਾਂ |

ਤਾਜ਼ਾ |

ਦੇਸ਼ ਵਿਚ ਫਿਰ 50 ਹਜ਼ਾਰ ਤੋਂ ਪਾਰ ਹੋਏ ਕੋਰੋਨਾ ਦੇ ਨਵੇਂ ਮਾਮਲੇ, 1258 ਮੌਤਾਂ
Published : Jun 28, 2021, 12:45 am IST
Updated : Jun 28, 2021, 12:45 am IST
SHARE ARTICLE
image
image

ਦੇਸ਼ ਵਿਚ ਫਿਰ 50 ਹਜ਼ਾਰ ਤੋਂ ਪਾਰ ਹੋਏ ਕੋਰੋਨਾ ਦੇ ਨਵੇਂ ਮਾਮਲੇ, 1258 ਮੌਤਾਂ

ਨਵੀਂ ਦਿੱਲੀ, 27 ਜੂਨ : ਭਾਰਤ ਵਿਚ ਕੋਵਿਡ-19 ਦੇ ਇਕ ਦਿਨ ’ਚ 50,040 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,02,33,183 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਸ ਵਾਇਰਸ ਨਾਲ ਇਕ ਦਿਨ ’ਚ 1,258 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 3,95,751 ਹੋ ਗਿਆ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੋਰ ਘੱਟ ਹੋ ਕੇ 5,86,403 ਹੋ ਗਈ ਹੈ, ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 1.94 ਫ਼ੀ ਸਦੀ ਹੈ। ਇਸ ਬੀਮਾਰੀ ਤੋਂ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 2,92,51,029 ਹੋ ਗਈ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਨਾਲ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਰਾਸ਼ਟਰੀ ਦਰ ਸੁਧਰ ਕੇ 96.75 ਫ਼ੀ ਸਦੀ ਹੋ ਗਈ ਹੈ। ਅੰਕੜਿਆਂ ਮੁਤਾਬਕ ਭਾਰਤ ’ਚ ਇਕ ਦਿਨ ’ਚ 64.25 ਲੱਖ ਕੋਵਿਡ-19 ਟੀਕੇ ਲੱਗਣ ਨਾਲ ਹੁਣ ਤਕ ਦੇਸ਼ ਵਿਆਪੀ ਮੁਹਿੰਮ ਤਹਿਤ ਦਿਤੀ ਗਈ ਟੀਕਿਆਂ ਦੀ ਖ਼ੁਰਾਕ 32.17 ਕਰੋੜ ਹੋ ਗਈ ਹੈ। (ਏਜੰਸੀ) 
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement