
1 ਅਤੇ 2 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ - ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਯੋਜਨਾਬੰਦੀ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 1 ਅਤੇ 2 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਲਗਾਤਾਰਤਾ ਹੋਰ ਵੀ ਵਧੀਆ ਤਰੀਕੇ ਨਾਲ ਬਣਾਈ ਜਾ ਸਕੇ।
Parent-teacher meeting
ਭਾਰਤ ਸਰਕਾਰ ਦੀ ਦਰਜਾਬੰਦੀ ਵਿੱਚ ਪੰਜਾਬ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਬਾਰੇ ਮੀਟਿੰਗਾਂ ਦੌਰਾਨ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਲੋਕਾਂ ਦਾ ਹੋਰ ਵਿਸ਼ਵਾਸ ਵਧ ਸਕੇ ਅਤੇ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਮੀਟਿੰਗਾਂ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਅੱਪਰ ਪ੍ਰਾਇਮਰੀ ਜਮਾਤਾਂ ਦੇ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਡੇਟਸ਼ੀਟ ਬਾਰੇ ਜਾਣੂ ਕਰਵਾਉਣ
Parent-teacher meetings
ਟੀ.ਵੀ. ਅਤੇ ਹੋਰ ਆਨ ਲਾਈਨ ਜਮਾਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੇ ਨਾਲ ਹੀ ਸਿੱਖਿਆ ਦੇ ਮਿਆਰ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਮਾਪਿਆ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ ਅਤੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਕਾਰਜ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।