ਰਾਵੀ ਦਰਿਆ ਦੇ ਪਾਰ ਵਸੇ ਸੱਤ ਪਿੰਡਾਂ ਦੇ ਲੋਕਾਂ ਦਾ
Published : Jun 28, 2021, 12:56 am IST
Updated : Jun 28, 2021, 12:56 am IST
SHARE ARTICLE
image
image

ਰਾਵੀ ਦਰਿਆ ਦੇ ਪਾਰ ਵਸੇ ਸੱਤ ਪਿੰਡਾਂ ਦੇ ਲੋਕਾਂ ਦਾ

ਦੀਨਾਨਗਰ,  27 ਜੂਨ (ਦੀਪਕ ਮੰਨੀ ) :  ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਆਏ ਦਿਨ ਹੀ ਲੋਕਾਂ ਲਈ ਮੁਸੀਬਤ ਦਾ ਕਾਰਨ ਬਣਿਆ ਰਹਿੰਦਾ ਹੈ। ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਲਗਭਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਆਜ਼ਾਦੀ ਦੇ 71 ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲ ਦੇ ਪਾਰ ਵੱਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗ਼ੁਲਾਮ ਸੱਮਝਦੇ ਹਨ, ਕਿਉਂਕਿ ਜਦ ਵੀ ਇਹ ਅਸਥਾਈ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਹਨਾਂ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਜਾਂਦਾ ਹੈ। ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਪਤਾ ਨਹੀਂ ਚਲਦਾ ਕਿ ਅਸੀਂ ਕਿਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐਲ ਓ ਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀ ਚੱਲ ਸਕਦੀ ਅਤੇ ਪਾਰ ਵਸੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾ  ਦੇ ਆਉਣ ਜਾਣੂ ਦਾ ਕੋਈ ਸਾਧਨ ਨਹੀਂ ਹੁੰਦਾ । ਰਾਵੀ ਦਰਿਆ ਤੋਂ ਪਾਰ ਪੈਂਦੇ ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।
  ਜ਼ਿਕਰਯੋਗ ਹੈ ਕਿ ਮਕੌੜਾ ਪੱਤਣ ‘ਤੇ ਦੋ ਦਰਿਆਵਾਂ ਦਾ ਮੇਲ਼ ਹੁੰਦਾ ਹੈ। ਇੱਕ ਜੰਮੂ-ਕਸ਼ਮੀਰ ਤੋਂ ਆਉਂਦਾ ਬਰਸਾਤੀ ਦਰਿਆ ਉਝ ਤੇ ਦੂਜਾ ਸ਼ਿਵਾਲਿਕ ਦੀਆਂ ਪਹਾੜੀਆਂ ‘ਚੋਂ ਨਿਕਲ ਕੇ ਮਾਧੋਪੁਰ ਤੋਂ ਹੁੰਦਾ ਹੋਇਆ ਸਦਾ ਬਹਾਰ ਦਰਿਆ ਰਾਵੀ ਇਸ ਜਗ੍ਹਾ ਤੇ ਉਝ ਦਰਿਆ ਨਾਲ ਮਿਲ ਕੇ ਇੱਕ ਝੀਲ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸ ਜਗ੍ਹਾ ‘ਤੇ ਵਿਭਾਗ ਵੱਲੋਂ ਹਰ ਸਾਲ ਆਰਜ਼ੀ ਪਲਟੂਨ ਪੁਲ ਅਕਤੂਬਰ-ਨਵੰਬਰ ਮਹੀਨੇ ਵਿਚ ਪਾਇਆ ਜਾਂਦਾ ਹੈ ਅਤੇ ਬਰਸਾਤ ਦਾ ਮੌਸਮ ਆਉਣ ‘ਤੇ ਚੁੱਕ ਲਿਆ ਜਾਂਦਾ ਹੈ ਜੋ ਕਿ ਦਰਿਆ ਦੇ ਆਰ-ਪਾਰ ਜਾਣ ਦਾ ਇੱਕਮਾਤਰ ਸਾਧਨ ਹੁੰਦਾ ਹੈ ਜਿਸ ਰਾਹੀਂ ਪਾਰ ਰਹਿੰਦੇ ਕਿਸਾਨ ਆਪਣੇ ਟ੍ਰੈਕਟਰ-ਟਰਾਲੀਆਂ ਵਿਚ ਖੇਤੀ ਲਈ ਲੋੜੀਂਦਾ ਸਾਮਾਨ ਲੈ ਕੇ ਜਾਂਦੇ ਹਨ। ਇਸ ਵਾਰ ਵਿਭਾਗ ਵੱਲੋਂ 15 ਦਿਨ ਪਹਿਲਾਂ ਹੀ ਪਲਟੂਨ ਪੁਲ ਚੁੱਕ ਲਿਆ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।   
  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰ ਰਹਿੰਦੇ ਕਿਸਾਨ ਰੂਪ ਸਿੰਘ ਭਰਿਆਲ,ਗਰੀਬ ਪਾਲ, ਤਰਸੇਮ ਸਿੰਘ, ਨਿਰਮਲ ਸਿੰਘ ਚਿੱਬ, ਹਜੂਰ ਸਿੰਘ ਅਤੇ ਇਕਬਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਰਾਵੀ ਦਰਿਆ ਤੇ ਬਣਿਆ ਪਲਟੂਨ ਪੁਲ ਵਿਭਾਗ ਵੱਲੋਂ ਜੂਨ ਮਹੀਨੇ ਦੇ ਅਖੀਰ ਵਿਚ ਚੁਕਿਆ ਜਾਂਦਾ ਸੀ। ਇਸੇ ਪੁਲ ਰਾਹੀਂ ਕਿਸਾਨ ਖੇਤੀ ਲਈ ਲੋੜੀਂਦੀਆਂ ਵਸਤਾਂ ਦਵਾਈਆਂ, ਖਾਦ, ਬੀਜ ਆਦਿ ਆਸਾਨੀ ਨਾਲ ਪਾਰ ਲੈ ਜਾਂਦੇ ਸਨ ਪਰ ਇਸ ਵਾਰ ਇਹ ਪੁਲ 10 ਦਿਨ ਪਹਿਲਾਂ ਚੁੱਕ ਲੈਣ ਨਾਲ ਕਿਸਾਨਾਂ ਤੇ ਪਾਰ ਰਹਿੰਦੇ ਲੋਕਾਂ ਨੂੰ ਬੜੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਛੋਟੇ-ਮੋਟੇ ਕੰਮਾਂ ਲਈ ਰਾਵੀ ਤੋਂ ਪਾਰ ਜਾਣਾ ਹੋਵੇ ਤਾਂ ਕਈ-ਕਈ ਘੰਟੇ ਬੇੜੀ ਦੀ ਉਡੀਕ ਕਰਨੀ ਪੈਂਦੀ ਹੈ ਅਤੇ ਉਪਰੋਂ ਬਾਲੂ ਰੇਤ ਵਿਚ ਗਰਮੀ ਨਾਲ ਬੁਰਾ ਹਾਲ ਹੋ ਜਾਂਦਾ ਹੈ। ਉਕਤ ਕਿਸਾਨਾਂ ਨੇ ਸਰਕਾਰ ਕੋਲੋਂ ਰਾਵੀ ਦਰਿਆ ਉਪਰ ਪੱਕਾ ਪੁਲ ਬਣਾਉਣ ਦੀ ਮੰਗ ਕੀਤੀ ਹੈ ਤਾਂ ਕਿ ਰਾਵੀ ਦਰਿਆ ਦੇ ਪਾਰ ਰਹਿੰਦੇ ਲੋਕਾਂ ਨੂੰ ਵੀ ਭਾਰਤ ਵਿਚ ਰਹਿਣ ਵਾਲੇ ਦੂਜੇ ਨਾਗਰਿਕਾਂ ਵਾਂਗ ਸਾਮਾਨ ਮੌਕੇ ਮਿਲ ਸਕਣ ਅਤੇ ਲੋਕਾਂ ਦੀ ਖੱਜਲ-ਖੁਆਰੀ ਤੋਂ ਛੁਟਕਾਰਾ ਮਿਲ ਸਕੇ।
ਫੋਟੋ : ਅਸਥਾਈ ਪੁਲ ਚੁੱਕਣ ਤੋਂ ਬਾਅਦ ਪਾਰ ਵਸੇ ਲੋਕ ਬੇੜੀ ਦੇ ਸਹਾਰੇ ਪਾਰ ਕਰਦੇ ਰਾਵੀ ਦਰਿਆ। ਦੀਪਕ ਮੰਨੀ

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement