ਸੁਖਬੀਰ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Published : Jun 28, 2021, 7:38 pm IST
Updated : Jun 28, 2021, 7:38 pm IST
SHARE ARTICLE
Sukhbir Singh Badal
Sukhbir Singh Badal

ਅਕਾਲੀ ਦਲ ਐੱਸ.ਐੱਸ.ਪੀ. ਮੁਹਾਲੀ ਦੇ ਦਫਤਰ ਦੇ ਘਿਰਾਓ ਸਮੇਤ ਸੰਘਰਸ਼ ਤੇਜ਼ ਕਰੇਗਾ

ਲਾਲੜੂ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਨੌਜਵਾਨ ਲੜਕੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਜੇਕਰ ਤੰਗ ਪ੍ਰੇਸ਼ਾਨ ਕਰਨ ਵਾਲੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਅਕਾਲੀ ਦਲ ਐੱਸ.ਐੱਸ.ਪੀ. ਮੁਹਾਲੀ ਦੇ ਦਫਤਰ ਦੇ ਘਿਰਾਓ ਸਮੇਤ ਸੰਘਰਸ਼ ਤੇਜ਼ ਕਰੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਡੇਰਾ ਬਸੀ ਦੇ ਵਿਧਾਇਕ ਐੱਨ.ਕੇ. ਸ਼ਰਮਾ ਦੇ ਨਾਲ ਮਿਲ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਇਸ ਦੁਖਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਪਰਿਵਾਰ ਲਈ ਇਨਸਾਫ ਯਕੀਨੀ ਬਣਾਉਣ ਲਈ ਅਕਾਲੀ ਦਲ ਕੋਈ ਕਸਰ ਨਹੀਂ ਛੱਡੇਗਾ। Sukhbir Singh BadalSukhbir Singh Badal

ਇਹ ਵੀ ਪੜ੍ਹੋ-ਕੱਲ੍ਹ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੰਘ ਸਿੱਧੂ

ਉਨ੍ਹਾਂ ਕਿਹਾ ਕਿ ਕੇਸ 'ਚ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ’ਤੇ ਦਬਾਅ ਬਣਾਉਣ ਲਈ ਲੋਕ ਲਹਿਰ ਤਿੱਖੀ ਕਰਨ ਦੇ ਨਾਲ ਨਾਲ ਅਕਾਲੀ ਦਲ ਪ੍ਰਭਾਵਤ ਪਰਿਵਾਰ ਦੀ ਕਾਨੂੰਨੀ ਮਦਦ ਵੀ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਲੋੜ ਪੈਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਵੀ ਦਾਇਰ ਕਰਾਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐੱਸ.ਐੱਸ.ਪੀ. ਮੁਹਾਲੀ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਕੇਸ 'ਚ ਤੁਰੰਤ ਕਾਰਵਾਈ ਕਰਨ ਲਈ ਆਖਿਆ।

Sukhbir Singh BadalSukhbir Singh Badal

ਇਹ ਵੀ ਪੜ੍ਹੋ-ਫਿਰੌਤੀ ਨਾ ਮਿਲਣ 'ਤੇ ਦੋਸਤਾਂ ਨੇ ਹੀ ਕੀਤਾ ਦੋਸਤ ਦਾ ਕੀਤਾ ਕਤਲ,ਕੋਰੋਨਾ ਮ੍ਰਿਤਕ ਦੱਸ ਕੇ ਕੀਤਾ ਸਸਕਾਰ

ਉਨ੍ਹਾਂ ਐੱਸ.ਐੱਸ.ਪੀ. ਨੂੰ ਕਿਹਾ ਕਿ ਦੋਸ਼ੀਆਂ ਨੁੰ ਫੜਨ ਵਿਚ ਦੇਰੀ ਨਾਲ ਇਹ ਸੁਨੇਹਾ ਜਾਵੇਗਾ ਕਿ ਉਨ੍ਹਾਂ ਨੁੰ ਸਿਆਸੀ ਸ਼ਰਣ ਮਿਲੀ ਹੋਈ ਹੈ ਤੇ ਇਹ ਗੱਲ ਪ੍ਰਵਾਨ ਨਹੀਂ ਕੀਤੀ ਜਾ ਸਕੀ। ਉਹਨਾਂ ਕਿਹਾ ਕਿ ਅਸੀਂ ਮਹਿਲਾਵਾਂ ਦੇ ਮਾਣ ਸਨਮਾਨ ਦੇ ਮਾਮਲੇ ਵਿਚ ਸਮਝੌਤਾ ਨਹੀਂ ਕਰ ਸਕਦੇ। ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਇਸ ਕਰ ਕੇ ਬਣੇ ਹੋਏ ਹਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਸਨ ਦੀ ਸਾਰੀ ਜ਼ਿੰਮੇਵਾਰੀ ਅਫਸਰਸ਼ਾਹੀ ’ਤੇ ਸੁੱਟ ਦਿੱਤੀ ਹੈ ਜਿਹਨਾਂ ਨੂੰ ਲੋਕਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ।

Sukhbir Singh BadalSukhbir Singh Badal

ਇਹ ਵੀ ਪੜ੍ਹੋ-ਮਾਈਕ੍ਰੋਸਾਫਟ 'ਚ ਖਾਮੀ ਲੱਭਣ 'ਤੇ ਕੰਪਨੀ ਨੇ ਭਾਰਤੀ ਵਿਦਿਆਰਥਣ ਨੂੰ ਦਿੱਤਾ 22 ਲੱਖ ਰੁਪਏ ਦਾ ਈਨਾਮ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement