ਅੰਮਿ੍ਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਭਲਕੇ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
Published : Jun 28, 2022, 7:22 am IST
Updated : Jun 28, 2022, 7:22 am IST
SHARE ARTICLE
image
image

ਅੰਮਿ੍ਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਭਲਕੇ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

 

ਅੰਮਿ੍ਤਸਰ, 27 ਜੂਨ (ਬਹੋੜੂ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਤਿਹਾੜ ਜੇਲ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ  ਦੇਰ ਰਾਤ ਅੰਮਿ੍ਤਸਰ ਲਿਆਂਦਾ ਜਾ ਰਿਹਾ ਹੈ | ਅੰਮਿ੍ਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਦੇਰ ਰਾਤ ਉਸ ਨੂੰ  ਇਥੇ ਜਾਂਚ ਲਈ ਐਸ. ਐਸ. ਓ. ਸੀ. ਵਿਖੇ ਲਿਆਂਦਾ ਜਾਵੇਗਾ |
ਅੰਮਿ੍ਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ 'ਚ ਪੁਛਗਿਛ ਕਰੇਗੀ | ਲਾਰੈਂਸ ਬਿਸ਼ਨੋਈ ਨੂੰ  ਕਲ ਸਵੇਰੇ ਅਦਾਲਤ 'ਚ ਪੇਸ਼ ਕਰ ਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ | ਫ਼ਿਲਹਾਲ ਕੋਈ ਵੀ ਅਧਿਕਾਰੀ ਇਸ 'ਤੇ ਬੋਲਣ ਨੂੰ  ਤਿਆਰ ਨਹੀਂ ਪਰ ਸੂਤਰਾਂ ਮੁਤਾਬਕ ਅੰਮਿ੍ਤਸਰ ਪੁਲਿਸ ਨੂੰ  ਅਗਲੇ 24 ਘੰਟਿਆਂ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿਤਾ ਗਿਆ ਹੈ |

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement