ਡੇਰਾਬੱਸੀ ਘਟਨਾ : ਗੋਲੀ ਚਲਾਉਣ ਵਾਲਾ ASI ਸਸਪੈਂਡ, 3 ਮੈਂਬਰੀ SIT ਕਰੇਗੀ ਜਾਂਚ 
Published : Jun 28, 2022, 9:30 am IST
Updated : Jun 28, 2022, 11:33 am IST
SHARE ARTICLE
Dera Bassi incident
Dera Bassi incident

ਬਹਿਸ ਦੌਰਾਨ ਵਿਅਕਤੀ ਦੀ ਲੱਤ ਵਿਚ ਮਾਰੀ ਸੀ ASI ਨੇ ਗੋਲੀ 

ਚੰਡੀਗੜ੍ਹ : ਡੇਰਾਬੱਸੀ ਘਟਨਾ ਮਾਮਲੇ ਵਿਚ  ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਜਿਸ ਵਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ। ਦੱਸ ਦੇਈਏ ਕਿ ਡੇਰਾਬੱਸੀ ਵਿਖੇ ਨਾਕੇ ਦੌਰਾਨ ਕੁੱਝ ਲੋਕਾਂ ਨਾਲ ਪੁਲਿਸ ਮੁਲਾਜ਼ਮ ਦੀ ਬਹਿਸ ਹੋਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ ਜਿਸ ਦੌਰਾਨ ਇੱਕ ਨੌਜਵਾਨ ਦੀ ਲੱਤ 'ਚ ਗੋਲੀ ਲੱਗੀ।

Dera Bassi incident Dera Bassi incident

ਇਸ ਮਾਮਲੇ ਵਿਚ ਗੋਲੀ ਚਲਾਉਣ ਵਾਲਾ ASI ਬਲਵਿੰਦਰ ਸਿੰਘ ਸਸਪੈਂਡ ਕਰ ਦਿੱਤਾ ਗਿਆ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਜਾਂਚ ਲਈ ਤਿੰਨ ਮੈਂਬਰੀ SIT ਦਾ ਵੀ ਗਠਨ ਕੀਤਾ ਗਿਆ ਹੈ। ਜ਼ਖਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੋਹਾਲੀ ਪੁਲਿਸ ਨੇ ਡੇਰਾਬੱਸੀ ਦੇ ਹੈਬਤਪੁਰ ਰੋਡ 'ਤੇ ਇਕ ਵਿਅਕਤੀ ਅਤੇ ਉਸ ਦੇ ਸਾਥੀਆਂ ਨਾਲ ਹੋਏ ਝਗੜੇ ਦੌਰਾਨ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

Dera Bassi incident Dera Bassi incident

ਮੁਹਾਲੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ “ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ, ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਗੋਲੀ ਚਲਾਉਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇਕਰ SI ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ।”

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement