ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਰਿਮਾਂਡ 
Published : Jun 28, 2022, 9:40 am IST
Updated : Jun 28, 2022, 9:40 am IST
SHARE ARTICLE
lawrence bishnoi sent to police custody
lawrence bishnoi sent to police custody

 ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਲਾਰੈਂਸ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 

ਰਾਣਾ ਕੰਧੋਵਾਲੀਆ ਕਤਲ ਕੇਸ 'ਚ ਅੰਮ੍ਰਿਤਸਰ ਪੁਲਿਸ ਕਰੇਗੀ ਪੁੱਛਗਿੱਛ  
ਅੰਮ੍ਰਿਤਸਰ :
ਲਾਰੈਂਸ ਬਿਸ਼ਨੋਈ ਨੂੰ ਅੱਜ ਸਖਤ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿਥੇ ਅਦਾਲਤ ਨੇ ਉਸ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤੋ ਹੈ। ਦੱਸ ਦੇਈਏ ਕਿ ਗੈਂਗਸਟਰ ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ 'ਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ।

Lawrence BishnoiLawrence Bishnoi

ਹੁਣ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪੁੱਛ ਪੜਤਾਲ ਕਰੇਗੀ। ਅੰਮ੍ਰਿਤਸਰ ਪੁਲਿਸ ਨੂੰ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਹੋਇਆ ਹੈ। ਦੱਸਣਯੋਗ ਹੈ ਕਿ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ADCP ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਉਸ ਨੂੰ ਇੱਥੇ ਸਪਿੰਦਰ ਸਿੰਘ ਜੇ.ਐਮ.ਆਈ.ਸੀ. ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਇਸ ਹੱਤਿਆਕਾਂਡ 'ਚ ਹੋਰ ਗੈਂਗਸਟਰਾਂ ਦੀਆਂ ਗ੍ਰਿਫ਼ਤਾਰੀਆਂ ਦੀ ਵੀ ਸੰਭਾਵਨਾ ਹੈ।

Lawrence Bishnoi Lawrence Bishnoi

ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਉਪਰੰਤ ਅੰਮ੍ਰਿਤਸਰ ਪੁਲਿਸ ਵਲੋਂ ਉਸ ਦਾ ਰਿਮਾਂਡ ਲਿਆ ਗਿਆ ਹੈ। ਇੱਥੇ ਉਸ ਦੇ ਨਾਂਅ 'ਤੇ ਕਈ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਗਈਆਂ ਹਨ।
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement