
ਵੀਡੀਓ ਕਾਨਫ਼ਰਾਂਸਿੰਗ ਰਾਹੀਂ ਮੁਹਾਲੀ ਅਦਾਲਤ 'ਚ ਹੋਈ ਪੇਸ਼ੀ
ਮੁਹਾਲੀ : ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਹੋਈ ਸੁਣਵਾਈ ਵਿਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਮੁੜ ਵਾਧਾ ਕਰ ਦਿਤਾ ਗਿਆ ਹੈ।
Bikram Majithia
ਜਾਣਕਾਰੀ ਅਨੁਸਾਰ ਅੱਜ ਮੁਹਾਲੀ ਅਦਾਲਤ ਵਿਖੇ ਬਿਕਰਮ ਮਜੀਠੀਆ ਦੀ ਪਹਿਸੀ ਹੋਈ ਜਿਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾ ਦਿਤੀ ਹੈ। ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਪੇਸ਼ੀ ਵੀਡੀਓ ਕਾਨਫ਼ਰਾਂਸਿੰਗ ਜ਼ਰੀਏ ਹੋਈ ਹੈ।
Bikram Majithia
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਸੀ। ਉਸ ਦਿਨ ਤੋਂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ।