ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਦੱਸਿਆ ਜਾਨ ਦਾ ਖਤਰਾ
Published : Jun 28, 2022, 5:40 pm IST
Updated : Jun 28, 2022, 5:40 pm IST
SHARE ARTICLE
Sidhu Moose Wala
Sidhu Moose Wala

ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਹੈ। ਉਹ ਪਹਿਲਾਂ ਮੂਸੇਵਾਲਾ ਕੋਲ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ

 

ਮੁਹਾਲੀ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੀਤੀ ਹੈ। ਖ਼ੁਦ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਦਿਆਂ ਸ਼ਗਨਪ੍ਰੀਤ ਨੇ ਹਾਈ ਕੋਰਟ ਵਿਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਸ਼ਗਨਪ੍ਰੀਤ ਨੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਵਿਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖ਼ਤਰਾ ਦੱਸਿਆ ਹੈ। ਉਸ ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਮੁਹਾਲੀ ਆਉਂਦੇ ਹਨ ਤਾਂ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਨਿਰਧਾਰਤ ਥਾਂ ’ਤੇ ਜਾਣ ਲਈ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਨ੍ਹਾਂ ਪਟੀਸ਼ਨਾਂ 'ਤੇ ਜਲਦ ਸੁਣਵਾਈ ਹੋਣ ਦੀ ਸੰਭਾਵਨਾ ਹੈ।

Vicky Middukhera Vicky Middukhera

ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਹੈ। ਉਹ ਪਹਿਲਾਂ ਮੂਸੇਵਾਲਾ ਕੋਲ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਹਾਲਾਂਕਿ ਪਿਛਲੇ ਸਾਲ ਅਗਸਤ ਵਿਚ ਮੋਹਾਲੀ ਵਿਚ ਮਿੱਡੂਖੇੜਾ ਦੇ ਕਤਲ ਵਿਚ ਉਸ ਦਾ ਨਾਮ ਆਇਆ। ਉਦੋਂ ਕਿਹਾ ਗਿਆ ਸੀ ਕਿ ਦਿੱਲੀ ਪੁਲਿਸ ਦੀ ਜਾਂਚ ਵਿਚ ਉਸ ਦਾ ਸਬੰਧ ਮਿੱਡੂਖੇੜਾ ਕਾਂਡ ਲਈ ਜ਼ਿੰਮੇਵਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ।

ਇਸ ਤੋਂ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ। ਉਦੋਂ ਤੋਂ ਉਹ ਉੱਥੇ ਰਹਿ ਰਿਹਾ ਹੈ। ਮੂਸੇਵਾਲਾ ਨੂੰ ਮਾਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਆਸਟ੍ਰੇਲੀਆ ਭੱਜਣ ਲਈ ਮੂਸੇਵਾਲਾ ਨੇ ਮਦਦ ਕੀਤੀ ਸੀ। ਇਹ ਵੀ ਸੰਭਾਵਨਾ ਹੈ ਕਿ ਇਸੇ ਦੁਸ਼ਮਣੀ ਕਾਰਨ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਸ਼ਗਨਪ੍ਰੀਤ 'ਤੇ ਹੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਹੀ ਵਿੱਕੀ ਮਿੱਡੂਖੇੜਾ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਰਹਿਣ ਲਈ ਜਗ੍ਹਾ ਦਿੱਤੀ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement