
7 ਦਿਨ ਲਈ ਹੋਏ ਇਕਾਂਤਵਾਸ
ਪੁੱਤਰ ਇਮਾਨ ਸਿੰਘ ਮਾਨ ਨੇ ਦਿਤੀ ਜਾਣਕਾਰੀ
ਚੰਡੀਗੜ੍ਹ : ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ ਜਿਸ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਇੱਕ ਹਫਤੇ ਲਈ ਇਕਾਂਤਵਾਸ ਰਹਿਣ ਦੀ ਸਲਾਹ ਦਿਤੀ ਹੈ। ਇਹ ਸਾਰੀ ਜਾਣਕਾਰੀ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਸਾਂਝੀ ਕੀਤੀ ਹੈ।
Simranjit Singh Mann
ਉਨ੍ਹਾਂ ਦੱਸਿਆ ਕਿ ਕੁਝ ਸਿਹਤ ਢਿੱਲੀ ਹੋਣ ਕਾਰਨ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਗਈ ਜਿਸ ਵਿਚ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ ਅਤੇ ਰਿਪੋਰਟ ਪੌਜ਼ਿਟਿਵ ਆਉਣ ਮਗਰੋਂ ਉਹ 7 ਦਿਨ ਲਈ ਇਕਾਂਤਵਾਸ ਹੋ ਗਏ ਹਨ। ਦੱਸਣਯੋਗ ਹੈ ਕਿ ਚੋਣ ਨਤੀਜੇ ਵਾਲੇ ਦਿਨ ਵੀ ਜਿੱਤ ਦੇ ਜਸ਼ਨ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪਏ ਸਨ।