
ਕੋਰਟ ਨੇ ਕੁਝ ਲੋਕਾਂ ਵੱਲੋਂ ਦਾਇਰ ਪਟੀਸ਼ਨ 'ਤੇ ਸੂਬਾ ਸਰਕਾਰ ਨੂੰ ਸਿਰਫ਼ ਨੋਟਿਸ ਜਾਰੀ ਕੀਤਾ ਹੈ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸ਼ਰਾਬ ਨੀਤੀ 'ਤੇ ਕੋਈ ਰੋਕ ਨਹੀਂ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਲੋਕਾਂ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਸਿਰਫ਼ ਨੋਟਿਸ ਭੇਜਿਆ ਹੈ ਅਤੇ ਸੂਬੇ ਦੀ ਨਵੀਂ ਸ਼ਰਾਬ ਨੀਤੀ 'ਤੇ ਕੋਈ ਰੋਕ ਨਹੀਂ ਲਗਾਈ ਗਈ ਹੈ।
PUNJAB HARYANA HIGH COURT
ਬੁਲਾਰੇ ਨੇ ਅੱਗੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਸ਼ਰਾਬ ਨੀਤੀ 'ਤੇ ਰੋਕ ਬਾਰੇ ਚਲਾਈਆਂ ਜਾ ਰਹੀਆਂ ਖ਼ਬਰਾਂ ਬਹੁਤ ਹੀ ਗੁੰਮਰਾਹਕੁਨ ਅਤੇ ਤੱਥਾਂ ਤੋਂ ਬਹੁਤ ਦੂਰ ਹਨ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੀ 2022-23 ਦੀ ਆਬਕਾਰੀ ਨੀਤੀ ਵਿਰੁੱਧ ਹਾਈ ਕੋਰਟ ਵਿੱਚ ਚਾਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
PHOTO
ਇਨ੍ਹਾਂ ਪਟੀਸ਼ਨਾਂ ਵਿੱਚ ਆਬਕਾਰੀ ਨੀਤੀ ਨੂੰ ਬੇਇਨਸਾਫ਼ੀ ਅਤੇ ਮਨਮਾਨੀ ਕਰਨ ਦਾ ਦੋਸ਼ ਲਾਉਂਦਿਆਂ ਠੇਕਿਆਂ ਦੀ ਅਲਾਟਮੈਂਟ ਰੱਦ ਕਰਨ ਦੀ ਮੰਗ ਕੀਤੀ1 ਗਈ ਸੀ। ਪਟੀਸ਼ਨਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੀਤੀ ਸੂਬੇ ਵਿੱਚ ਮੁੱਠੀ ਭਰ ਸੰਸਥਾਵਾਂ ਦੇ ਹੱਕ ਵਿੱਚ ਸ਼ਰਾਬ ਉਦਯੋਗ ਨੂੰ ਏਕਾਧਿਕਾਰ ਬਣਾਉਣ ਦੀ ਕੋਸ਼ਿਸ਼ ਹੈ।