'ਅਗਨੀਪਥ' ਖ਼ਿਲਾਫ਼ ਵਿਧਾਨ ਸਭਾ 'ਚ ਲਿਆਵਾਂਗੇ ਮਤਾ - CM ਭਗਵੰਤ ਮਾਨ
Published : Jun 28, 2022, 3:37 pm IST
Updated : Jun 28, 2022, 3:42 pm IST
SHARE ARTICLE
CM mann
CM mann

ਐਨ.ਡੀ.ਏ. ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਭਾਰਤੀ ਫੌਜ ਦੇ ਬੁਨਿਆਦੀ ਤਾਣੇ-ਬਾਣੇ ਨੂੰ ਤਬਾਹ ਕਰ ਦੇਵੇਗਾ-ਭਗਵੰਤ ਮਾਨ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।”

 

CM mannCM mann

 

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਨਾ-ਮੰਨਣਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾ-ਮੁਕਤ ਹੋ ਜਾਵੇਗਾ।

 

 CM MannCM Mann

 ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ, ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ 'ਤੇ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨਾਂ ਸੋਚੇ ਸਮਝੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ ਜੋ ਕਿਸੇ ਵੀ ਕੀਮਤ 'ਤੇ ਸਹਿਣਯੋਗ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਹੂਦਾ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement