
ਮਾਪਿਆਂ ਦਾ ਸੀ ਇਕਲੌਤਾ ਪੁੱਤ
ਲੁਧਿਆਣਾ : ਇਨਸਾਨ ਅਪਣੀ ਜ਼ਿੰਦਗੀ 'ਚ ਚੰਗਾ ਮੁਕਾਮ ਹਾਸਲ ਕਰਨ ਲਈ ਸਾਰੀ ਉਮਰ ਮਿਹਨਤ ਕਰਦਾ ਹੈ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਅਜਿਹੀ ਹੀ ਇਕ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬੇਰਹਿਮੀ ਦੀਆਂ ਹੱਦਾਂ ਪਾਰ: ਦੋਸ਼ੀ ਨੇ ਬਲਾਤਕਾਰ ਤੋਂ ਬਾਅਦ ਨਾਬਾਲਗ ਦੇ ਗੁਪਤ ਅੰਗ 'ਚ ਭਰਿਆ ਕੱਚ
ਨੌਜਵਾਨ ਦੀ ਮੌਤ ਉਸ ਨੂੰ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਹੋਈ ਹੈ। ਮ੍ਰਿਤਕ ਦੀ ਪਹਿਚਾਣ ਏਕਜੋਤ ਸਿੰਘ (23) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪਛਮੀ-ਉੱਤਰ ਪਾਕਿਸਤਨ ’ਚ ਇਕੋ ਘਰ ਦੇ 9 ਜੀਆਂ ਦਾ ਕਤਲ
ਪਿੰਡ ਮਾਜਰੀ ਦੇ ਸਰਪੰਚ ਪਰਮਿੰਦਰ ਸਿੰਘ ਨੇ ਦਸਿਆ ਕਿ ਏਕਜੋਤ ਸਿੰਘ ਮੇਰਾ ਭਤੀਜਾ ਸੀ ਅਤੇ ਮਾਂ-ਪਿਓ ਦਾ ਇਕਲੌਤਾ ਪੁੱਤਰ ਸੀ। ਉਸ ਨੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕੀਤੀ ਤੇ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ। ਘਰ 'ਚ ਹਾਸਿਆਂ ਦੀ ਥਾਂ ਵੈਣ ਪੈ ਗਏ। ਮ੍ਰਿਤਕ ਅਜੇ ਕੁਆਰਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ।