6 ਸਾਲ ਦੀ ਬੱਚੀ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਮਾਂ ਦੀ ਕੈਨੇਡਾ ਵਿਚ ਭੇਦਭਰੇ ਹਾਲਾਤ 'ਚ ਮੌਤ 
Published : Jun 28, 2023, 11:46 am IST
Updated : Jun 28, 2023, 11:46 am IST
SHARE ARTICLE
Amanpreet Kaur
Amanpreet Kaur

ਮੁਕੇਰੀਆਂ ਦੀ ਰਹਿਣ ਵਾਲੀ ਸੀ ਅਮਨਪ੍ਰੀਤ ਕੌਰ

 

ਮੁਕੇਰੀਆਂ - 6 ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਵਿਆਹੁਤਾ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਮੁਕੇਰੀਆ ਵਜੋਂ ਹੋਈ ਹੈ। ਉਹ 6 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਵਾਸੀ ਡੁੱਗਰੀ ਅਵਾਣਾ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਸ ਦਾ ਵਿਆਹ 7 ਸਾਲ ਪਹਿਲਾਂ ਅਮਨਪ੍ਰੀਤ ਕੌਰ ਵਾਸੀ ਉਦੇਸੀਆਂ (ਆਦਮਪੁਰ) ਨਾਲ ਹੋਇਆ ਸੀ ਅਤੇ ਉਸ ਦੀ ਇਕ 6 ਸਾਲ ਦੀ ਬੇਟੀ ਹੈ, ਜੋ ਉਸ ਦੇ ਨਾਲ ਪਿੰਡ ਵਿਚ ਰਹਿੰਦੀ ਹੈ।

ਅਮਨਪ੍ਰੀਤ ਕੌਰ ਵਿਦੇਸ਼ ’ਚ ਪੜ੍ਹਾਈ ਕਰਨਾ ਚਾਹੁੰਦੀ ਸੀ, ਉਸ ਨੂੰ 21 ਦਸੰਬਰ 2022 ਨੂੰ ਸਟੱਡੀ ਵੀਜ਼ੇ ’ਤੇ ਪੜ੍ਹਨ ਲਈ ਕੈਨੇਡਾ ਭੇਜਿਆ ਸੀ , ਉਹ ਕੈਨੇਡਾ ਦੇ ਸਰੀ ਸ਼ਹਿਰ ’ਚ ਰਹਿ ਰਹੀ ਸੀ। ਰੋਜ਼ਾਨਾ ਫੋਨ ’ਤੇ ਗੱਲਬਾਤ ਹੁੰਦੀ ਸੀ, ਜੋ ਪੜ੍ਹਾਈ ਦੇ ਨਾਲ-ਨਾਲ ਨੌਕਰੀ ਮਿਲਣ ’ਤੇ ਕਾਫ਼ੀ ਖੁਸ਼ ਸੀ। ਉਸ ਨੇ ਵੀ ਆਪਣੀ ਪਤਨੀ ਕੋਲ ਜਾਣ ਲਈ ਫਾਈਲ ਲਗਾਈ ਸੀ।

ਅਮਨਪ੍ਰੀਤ ਦੇ ਪਤੀ ਨੇ ਦੱਸਿਆ ਕਿ 2 ਦਿਨ ਤੱਕ ਅਮਨਪ੍ਰੀਤ ਨਾਲ ਗੱਲ ਨਾ ਹੋਣ ਤੋਂ ਬਾਅਦ ਜਦੋਂ ਉਸ ਨੇ ਕੈਨੇਡਾ ਵਿਚ ਕਿਸੇ ਹੋਰ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਖੁਦਕੁਸ਼ੀ ਕਰ ਲਈ ਹੈ। ਉਹਨਾਂ ਨੇ ਦੱਸਿਆ ਕਿ ਉਹਨਾਂ ਨੇ ਵੀ ਅਪਣੀ ਫਾਈਲ ਸੋਮਵਾਰ ਨੂੰ ਲਗਾਉਣੀ ਸੀਇਸ ਲਈ ਉਹ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ ਕਿ ਇਸ ਦੌਰਾਨ ਅਮਨਪ੍ਰੀਤ ਦਾ ਫੋਨ ਆਇਆ ਤੇ ਉਸ ਨੇ ਸੋਚਿਆ ਕਿ ਚੱਲੋਂ ਪਹੁੰਚ ਕੇ ਫੋਨ ਕਰਦਾ ਹਾਂ। ਜਦੋਂ ਪਹੁੰਚ ਕੇ ਫੋਨ ਕਰਨ ਲੱਗਿਆ ਤਾਂ ਉਸ ਨੂੰ ਫੋਟੋ ਦੇ ਨਾਲ ਮੈਸੇਜ ਕੀਤਾ ਤਾਂ ਕੋਈ ਜਵਾਬ ਨਹੀਂ ਆਇਆ। 

ਐਤਵਾਰ ਨੂੰ ਪੂਰੀ ਰਾਤ ਫੋਨ ਤੇ ਮੈਸੇਜ ਕਰਦਾ ਰਿਹਾ ਤਾਂ ਵੀ ਕੋਈ ਜਵਾਬ ਨਹੀਂ ਆਇਆ। ਸੋਮਵਾਰ ਨੂੰ ਸਰੀ ਤੋਂ ਮਕਾਨ ਮਾਲਕ ਦਾ ਫੋਨ ਆਇਆ ਤੇ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਫਾਹਾ ਲਗਾ ਲਿਆ ਹੈ। ਉਹਨਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਤੇ ਉਸ ਦੀ 6 ਸਾਲ ਦੀ ਬੱਚੀ ਦੀ ਹਾਲਤ ਵੀ ਬੇਸੁੱਧ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਾਨੂੰ ਇਨਸਾਫ਼ ਮਿਲ ਸਕੇ। ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਗਈ ਹੈ। 

 

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement