ਤੇਜ਼ ਰਫ਼ਤਾਰ ਕਾਰ ਨੇ ਮਾਰੀ ਸਕੂਟੀ ਸਵਾਰ ਔਰਤਾਂ ਨੂੰ ਟੱਕਰ 

By : KOMALJEET

Published : Jun 28, 2023, 3:54 pm IST
Updated : Jun 28, 2023, 3:54 pm IST
SHARE ARTICLE
Rachhpal Kaur (file photo)
Rachhpal Kaur (file photo)

ਨਨਾਣ ਦੀ ਮੌਤ ਤੇ ਭਰਜਾਈ ਗੰਭੀਰ ਜ਼ਖ਼ਮੀ 

ਨਵਾਂਸ਼ਹਿਰ  : ਬਲਾਚੌਰ-ਨਵਾਂਸ਼ਹਿਰ ਨੈਸ਼ਨਲ ਹਾਈਵੇਅ ਨੇੜੇ ਪੰਜਾਬ ਹਵੇਲੀ ਦੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ। ਸਕੂਟੀ ਸਵਾਰ ਦੋ ਔਰਤਾਂ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿਤੀ ਜਿਸ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ। ਇਕ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਜ਼ਖ਼ਮੀ ਹੈ। ਬਲਾਚੌਰ ਪੁਲਿਸ ਨੇ ਕਾਰ ਚਾਲਕ ਵਿਰੁਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਾਂ ਦੀ ਹੋਈ ਮੌਤ, ਪ੍ਰਵਾਰ ਨੇ ਨਿੱਜੀ ਹਸਪਤਾਲ ਬਾਹਰ ਲਗਾਇਆ ਧਰਨਾ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋ ਔਰਤਾਂ ਅਪਣੇ ਰਿਸ਼ਤੇਦਾਰਾਂ ਕੋਲ ਗਈਆਂ ਸਨ ਜੋ ਪਿੰਡ ਤਾਜੋਵਾਲ ਤੋਂ ਨਵਾਂਸ਼ਹਿਰ ਦੇ ਰਸਤੇ ਅਪਣੇ ਪਿੰਡ ਸਹਿਬਾਜਪੁਰ ਵਾਪਸ ਆ ਰਹੀਆਂ ਸਨ।
ਜਦੋਂ ਇਹ ਔਰਤਾਂ ਆਪਣੇ ਸਕੂਟਰ ਨੰਬਰ ਪੀ.ਬੀ.-32-ਡਬਲਯੂ-2815 'ਤੇ ਉਕਤ ਸਥਾਨ ਪੰਜਾਬ ਹਵੇਲੀ ਬਲਾਚੌਰ ਦੇ ਸਾਹਮਣੇ ਪਹੁੰਚੀਆਂ ਤਾਂ ਉਨ੍ਹਾਂ ਦੇ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੰਬਰ ਪੀਬੀ 08 ਡੀਐਫ 5443 ਨੇ ਪਿੱਛੇ ਤੋਂ ਟੱਕਰ ਮਾਰ ਦਿਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟੀ ਦੇ ਪਰਖੱਚੇ ਉੱਡ ਗਏ ਅਤੇ ਕਾਫੀ ਦੂਰ ਜਾ ਕੇ ਨਹਿਰ ਦੀ ਰੇਲਿੰਗ ਨਾਲ ਟਕਰਾ ਗਈ। 

ਗੰਭੀਰ ਜ਼ਖ਼ਮੀ ਹੋਣ ਕਾਰਨ ਜ਼ਖ਼ਮੀ ਔਰਤ ਨੂੰ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਲਈ ਰੈਫ਼ਰ ਕਰ ਦਿਤਾ ਗਿਆ।ਜਿਥੇ ਰਛਪਾਲ ਕੌਰ ਪਤਨੀ ਰੇਸ਼ਮ ਲਾਲ ਉਮਰ 47 ਸਾਲ ਵਾਸੀ ਪਿੰਡ ਨਵਾਂਸ਼ਹਿਰ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਉਸ ਦੀ ਭਰਜਾਈ ਕੁਲਵਿੰਦਰ ਕੌਰ ਪਤਨੀ ਜਸਬੀਰ ਸਿੰਘ ਉਮਰ 50 ਸਾਲ ਵਾਸੀ ਸ਼ਾਹਬਾਜ਼ਪੁਰ ਗੰਭੀਰ ਜ਼ਖ਼ਮੀ ਦੱਸੀ ਜਾ ਰਹੀਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਕਾਰ ਚਾਲਕ ਕਪੂਰਥਲਾ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁਖੀ ਜਤਿੰਦਰ ਸਿੰਘ ਚੌਹਾਨ ਨੇ ਦਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦਿਆਂ ਉਨ੍ਹਾਂ ਨੇ ਮੌਕੇ 'ਤੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਅਤੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਚਸ਼ਮਦੀਦਾਂ ਨੇ ਦਸਿਆ ਕਿ ਕਾਰ ਦੀ ਤੇਜ਼ ਰਫ਼ਤਾਰ ਕਾਰਨ ਬ੍ਰੇਕ ਨਹੀਂ ਲੱਗੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਔਰਤ ਦੇ ਪ੍ਰਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement