ਮੁੱਖ ਮੰਤਰੀ ਵਲੋਂ ਕੰਢੀ ਖੇਤਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ
Published : Jun 28, 2023, 7:01 pm IST
Updated : Jun 28, 2023, 7:01 pm IST
SHARE ARTICLE
CM Chairing a meeting of Punjab Infrastructure Development Board
CM Chairing a meeting of Punjab Infrastructure Development Board

ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿਤੇ ਹਨ। ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ: ਵਿਕਰਮਜੀਤ ਸਿੰਘ ਸਾਹਨੀ ਨੇ ICC ਅਤੇ BCCI ਨੂੰ ਵਿਸ਼ਵ ਕੱਪ ਦੇ ਮੈਚਾਂ ਲਈ ਮੁਹਾਲੀ ਸਟੇਡੀਅਮ ਨੂੰ ਸ਼ਾਮਲ ਕਰਨ ਦੀ ਕੀਤੀ ਅਪੀ

ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੇਜੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿਚ ਤਬਦੀਲੀ ਆ ਸਕੇ।

ਇਹ ਵੀ ਪੜ੍ਹੋ: ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਵਾਲੇ ਭਾਰਤੀਆਂ ਦੀ ਮਦਦ ਕਰਨ ਦੇ ਦੋਸ਼ ਵਿਚ ਪੰਜਾਬੀ ਨੂੰ ਜੇਲ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿਤੀ ਹੈ ਜਿਸ ਨੂੰ ਇਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement