ਫਿਰੋਜ਼ਪੁਰ: ਮਾਪਿਆਂ ਨਾਲ ਝੋਨਾ ਲਵਾ ਰਹੀ ਲੜਕੀ ਨੂੰ ਮੋਟਰ ਤੋਂ ਲੱਗਿਆ ਕਰੰਟ, ਮੌਤ

By : GAGANDEEP

Published : Jun 28, 2023, 2:00 pm IST
Updated : Jun 28, 2023, 2:00 pm IST
SHARE ARTICLE
photo
photo

11ਵੀਂ ਕਲਾਸ ਦੀ ਵਿਦਿਆਰਥਣ ਸੀ ਮ੍ਰਿਤਕ ਲੜਕੀ

 

ਫਿਰੋਜ਼ਪੁਰ: ( ਗਗਨਦੀਪ ਕੌਰ) ਝੋਨਾ ਦਾ ਸੀਜ਼ਨ ਚੱਲ ਰਿਹਾ ਹੈ। ਇਸ ਦੌਰਾਨ ਕਈ ਮੰਦਭਾਗੀਆਂ ਘਟਨਾਵਾਂ ਵਾਪਰਨ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਘਟਨਾ  ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਪਿੰਡ ਨਵਾਂ ਕਿਲਾ ਤੋਂ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ, ਤਲਾਸ਼ੀ ਲੈਣ ਤੋਂ ਬਾਅਦ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ

ਜਿਥੇ ਆਪਣੇ ਪਰਿਵਾਰ ਨਾਲ ਖੇਤਾਂ 'ਚ ਝੋਨਾ ਲਾਉਣ ਗਈ ਲੜਕੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਟਿਊਬਵੈੱਲ 'ਤੇ ਪਾਣੀ ਪੀਣ ਲੱਗੀ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਲਿਆ 'ਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਬਰਨਾਲਾ: ਨਹਿਰ 'ਚੋਂ ਮਿਲੀ ਡਾਕਟਰ ਦੀ ਲਾਸ਼, ਮਚਿਆ ਹੜਕੰਪ

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਲੜਕੀ ਦੇ ਪਿਤਾ ਉਤਮ ਨੇ ਦਸਿਆ ਉਹ ਮਿਹਨਤ ਮਜ਼ਦੂਰੀ ਕਰ ਕੇ ਅਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ ਤੇ ਅਸੀਂ ਆਪਣੇ ਪਰਿਵਾਰ ਸਮੇਤ ਖੇਤਾਂ 'ਚ ਝੋਨਾ ਲਗਾ ਰਹੇ ਸੀ । ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਦੀ ਲੜਕੀ ਪ੍ਰਵੀਨ ਕੌਰ ਜੋਪਿੰਡ ਕੜਮਾ ਵਿਖੇ 11ਵੀਂ ਕਲਾਸ ਦੀ ਵਿਦਿਆਰਥਣ ਹੈ ਟਿਊਬਵੈੱਲ 'ਤੇ ਪਾਣੀ ਪੀਣ ਸਮੇਂ ਕਰੰਟ ਦੀ ਲਪੇਟ 'ਚ ਆ ਗਈ ਜਿ ਕਾਰਨ ਉਸ ਦੀ ਮੌਤ ਹੋ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement