ਵਿਕਰਮਜੀਤ ਸਿੰਘ ਸਾਹਨੀ ਨੇ ICC ਅਤੇ BCCI ਨੂੰ ਵਿਸ਼ਵ ਕੱਪ ਦੇ ਮੈਚਾਂ ਲਈ ਮੁਹਾਲੀ ਸਟੇਡੀਅਮ ਨੂੰ ਸ਼ਾਮਲ ਕਰਨ ਦੀ ਕੀਤੀ ਅਪੀਲ
Published : Jun 28, 2023, 6:55 pm IST
Updated : Jun 28, 2023, 6:55 pm IST
SHARE ARTICLE
MP Vikramjit Sahney
MP Vikramjit Sahney

ਬੀ.ਸੀ.ਸੀ.ਆਈ. ਦੇ ਸਕੱਤਰ ਨਾਲ ਕਰਨਗੇ ਮੁਲਾਕਾਤ



ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਾਹਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਅਤੇ ਬੀ.ਸੀ.ਸੀ.ਆਈ. ਨੂੰ ਅਪੀਲ ਕੀਤੀ ਹੈ ਕਿ ਉਹ ਅਕਤੂਬਰ-ਨਵੰਬਰ ਦੌਰਾਨ ਭਾਰਤ ਵਿਚ ਹੋਣ ਵਾਲੇ ਵਿਸ਼ਵ ਕ੍ਰਿਕਟ ਕੱਪ 2023 ਦਾ ਘੱਟੋ-ਘੱਟ ਇਕ ਮੈਚ ਮੁਹਾਲੀ ਵਿਚ ਕਰਵਾਉਣ 'ਤੇ ਵਿਚਾਰ ਕਰਨ।

ਇਹ ਵੀ ਪੜ੍ਹੋ: ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੇਜੀ

ਸਾਹਨੀ ਨੇ ਕਿਹਾ ਕਿ ਉਹ ਜੈ ਸ਼ਾਹ, ਸਕੱਤਰ - ਬੀ.ਸੀ.ਸੀ.ਆਈ. ਨੂੰ ਮਿਲਣਗੇ ਜੋ ਕਿ ਆਈ.ਸੀ.ਸੀ. ਬੋਰਡ ਵਿਚ ਭਾਰਤ ਦੀ ਨੁਮਾਇੰਦਗੀ ਵੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮੁਹਾਲੀ ਵਿਚ ਵੀ ਵਿਸ਼ਵ ਕ੍ਰਿਕਟ ਕੱਪ ਦੇ ਮੈਚਾਂ ਲਈ ਸ਼ਾਮਲ ਕਰਨ ਦੀ ਬੇਨਤੀ ਕਰਨਗੇ।

ਇਹ ਵੀ ਪੜ੍ਹੋ: ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਵਾਲੇ ਭਾਰਤੀਆਂ ਦੀ ਮਦਦ ਕਰਨ ਦੇ ਦੋਸ਼ ਵਿਚ ਪੰਜਾਬੀ ਨੂੰ ਜੇਲ 

ਸਾਹਨੀ ਨੇ ਅਪਣੀ ਚਿੰਤਾ ਜ਼ਾਹਰ ਕੀਤੀ ਕਿ ਹੈਦਰਾਬਾਦ, ਅਹਿਮਦਾਬਾਦ, ਧਰਮਸ਼ਾਲਾ, ਦਿੱਲੀ, ਚੇਨਈ, ਲਖਨਊ, ਪੁਣੇ, ਬੰਗਲੁਰੂ, ਮੁੰਬਈ ਅਤੇ ਕੋਲਕਾਤਾ ਵਰਗੇ ਦਸ ਸਥਾਨਾਂ ਦੀ ਚੋਣ ਕੀਤੀ ਗਈ ਹੈ ਪਰ ਮੁਹਾਲੀ ਦੀ ਚੋਣ ਨਹੀਂ ਕੀਤੀ ਗਈ ਜਦਕਿ ਆਈ.ਸੀ.ਸੀ. ਦੇ ਰੇਟਿੰਗ ਚਾਰਟ ਵਿਚ ਇਸ ਦੀ ਪਿੱਚ ਅਤੇ ਆਊਟਫੀਲਡ ਰੇਟਿੰਗ ਨੂੰ "ਬਹੁਤ ਵਧੀਆ" ਦਸਿਆ ਗਿਆ ਹੈ।

ਇਹ ਵੀ ਪੜ੍ਹੋ: ਭਾਰਤ ਨੇ ਰਚਿਆ ਇਤਿਹਾਸ: ਸੜਕ ਨੈੱਟਵਰਕ ਮਾਮਲੇ 'ਚ ਅਮਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਭਾਰਤ

ਸਾਹਨੀ ਨੇ ਦਸਿਆ ਕਿ ਮੁਹਾਲੀ ਦੇ ਕ੍ਰਿਕਟ ਸਟੇਡੀਅਮ ਵਿਚ ਵਿਸ਼ਵ ਕੱਪ ਮੈਚਾਂ ਲਈ ਨਿਰਧਾਰਤ ਕੁੱਝ ਸਟੇਡੀਅਮਾਂ ਨਾਲੋਂ ਵਧੀਆ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਉਪਲਬਧ ਹਨ। ਮੁਹਾਲੀ ਵਿਚ ਇਕ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਕਈ ਪੰਜ ਤਾਰਾ ਹੋਟਲ ਅਤੇ ਵਿਸ਼ਵ ਕੱਪ ਮੈਚਾਂ ਦੀ ਮੇਜ਼ਬਾਨੀ ਲਈ ਸ਼ਾਨਦਾਰ ਬੁਨਿਆਦੀ ਢਾਂਚਾ ਵੀ ਹੈ। ਉਨ੍ਹਾਂ ਨੇ ਬੀ.ਸੀ.ਸੀ.ਆਈ. ਨੂੰ ਅਗਾਮੀ ਭਾਰਤ-ਆਸਟ੍ਰੇਲੀਆ ਕ੍ਰਿਕਟ ਸੀਰੀਜ਼ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਮੁਹਾਲੀ ਨੂੰ ਸ਼ਾਮਲ ਕਰਨ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: ਦੇਸ਼ ’ਚ ਬੈਂਕਾਂ ਦਾ ਫਸਿਆ ਕਰਜ਼ ਇਕ ਦਹਾਕੇ ਦੇ ਸਭ ਤੋਂ ਹੇਠਲੇ ਪੱਧਰ ’ਤੇ

ਸਾਹਨੀ ਨੇ ਇਹ ਵੀ ਕਿਹਾ ਕਿ ਜਦੋਂ ਭਾਰਤ ਵਿਚ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਗੱਲ ਆਉਂਦੀ ਹੈ ਤਾਂ ਮੁਹਾਲੀ ਕ੍ਰਿਕਟ ਸਟੇਡੀਅਮ ਇਕ ਵਿਰਾਸਤ ਦਾ ਦਰਜਾ ਰੱਖਦਾ ਹੈ, ਇਥੇ 2011 ਵਿਚ ਭਾਰਤ ਬਨਾਮ ਪਾਕਿਸਤਾਨ ਇਤਿਹਾਸਕ ਸੈਮੀਫਾਈਨਲ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਸੀ ਅਤੇ ਵੈਸਟਇੰਡੀਜ਼ ਅਤੇ ਆਸਟਰੇਲੀਆ ਵਿਚਕਾਰ 1996 ਦਾ ਸੈਮੀਫਾਈਨਲ ਵੀ ਇਸ ਮਹੱਤਵਪੂਰਣ ਸਟੇਡੀਅਮ ਵਿਚ ਖੇਡਿਆ ਗਿਆ ਸੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement