ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਦਿਤਾ 8 ਜੁਲਾਈ ਦਾ ਆਖਰੀ ਮੌਕਾ

By : KOMALJEET

Published : Jun 28, 2023, 4:30 pm IST
Updated : Jun 28, 2023, 4:30 pm IST
SHARE ARTICLE
Bhai Dhyan Singh Mand
Bhai Dhyan Singh Mand

ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਸਪੱਸ਼ਟੀਕਰਨ ਦਿਉ ਨਹੀਂ ਤਾਂ ਪੰਥਕ ਰਵਾਇਤਾਂ ਅਨੁਸਾਰ ਲਵਾਂਗੇ ਫ਼ੈਸਲਾ 

ਅੰਮ੍ਰਿਤਸਰ : 2015 ਵਿਚ ਹੋਏ ਸਰਬੱਤ ਖ਼ਾਲਸਾ ਵਿਚ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 21 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ 28 ਜੂਨ ਦਾ ਸਮਾਂ ਦੇ ਕੇ ਤਲਬ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਭਾਈ ਮੰਡ ਨੇ ਸਿੱਖ ਗੁਰਦੁਆਰਾ ਐਕਟ ਵਿਚ ਦਖ਼ਲ ਦੇਣ ਲਈ ਮੁੱਖ ਮੰਤਰੀ ਮਾਨ ਨੂੰ ਅੱਜ ਨਾ ਆਉਣ 'ਤੇ ਇਕ ਹੋਰ 8 ਜੁਲਾਈ ਲਈ ਪੇਸ਼ ਹੋਣ ਲਈ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਅਪਣਾ ਸਪੱਸ਼ਟੀਕਰਨ ਦੇਣ ਨਹੀਂ ਤਾਂ ਪੰਥਕ ਰਵਾਇਤਾਂ ਅਨੁਸਾਰ ਫ਼ੈਸਲਾ ਲਿਆ ਜਾਵੇਗਾ।

ਭਾਈ ਮੰਡ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਤਰਨ ਪ੍ਰਸਾਰਣ ਬਾਰੇ ਚੱਲੇ ਵਿਵਾਦ ਵਿਚ, ਪੰਜਾਬ ਸਰਕਾਰ ਵਲੋਂ ਗੁਰਦਵਾਰਾ ਐਕਟ 1925 ਵਿਚ ਅਖੌਤੀ ਸੋਧ ਦਾ ਮਤਾ ਪਾਸ ਕਰ ਕੇ, ਗੁਰਦਵਾਰਿਆਂ ਵਿਚ ਸਰਕਾਰੀ ਦਖ਼ਲ ਦਾ ਰਾਹ ਪੱਧਰਾ ਕਰਨ ਅਤੇ ਸਿੱਖਾਂ ਦੇ ਦਾੜ੍ਹੇ ਦਾ ਮਜਾਕ ਉਡਾਉਣ ਬਦਲੇ, ਖ਼ਾਲਸਾਈ ਰਵਾਇਤਾਂ ਅਨੁਸਾਰ ਕਾਰਵਾਈ ਕਰਦਿਆਂ, ਸਰਬੱਤ ਖ਼ਾਲਸਾ ਵਲੋਂ ਬਖ਼ਸ਼ਿਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਦੇ ਫ਼ਰਜ਼ ਨਿਭਾਉਂਦਿਆਂ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅੱਜ 28 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਸੀ ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰ ਕੇ ਤੁਸੀਂ ਆਉਣਾ ਵਾਜਬ ਨਹੀਂ ਸਮਝਿਆ ਜਾਂ ਫਿਰ ਤਾਕਤ ਦੇ ਗਰੂਰ ਵਿਚ ਧਾਤਮਿਕ ਰਿਵਾਇਤਾਂ ਨੂੰ ਜਾਣਬੁੱਝਕੇ ਅਣਗੌਲਿਆਂ ਕੀਤਾ ਗਿਆ ਹੈ।’’

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਕਾਰ ਨੇ ਮਾਰੀ ਸਕੂਟੀ ਸਵਾਰ ਔਰਤਾਂ ਨੂੰ ਟੱਕਰ 

ਉਨ੍ਹਾਂ ਅੱਗੇ ਕਿਹਾ, ‘‘ਅਜਿਹਾ ਕਰ ਕੇ ਤੁਸੀਂ ਇਕ ਹੋਰ ਗੁਨਾਹ ਕਰ ਰਹੇ ਹੋ! ਪ੍ਰੰਤੂ ਇਹ ਰੂਹਾਨੀ ਤਖ਼ਤ ਹਰ ਪ੍ਰਾਣੀ ਨੂੰ ਮੌਕਾ ਦਿੰਦਾ ਹੈ ਕਿ ਉਹ ਅਪਣੀ ਭੁੱਲ ਦਾ ਅਹਿਸਾਸ ਕਰ ਕੇ, ਅਪਣਾ ਜੀਵਨ ਸੁਧਾਰਨ ਦਾ ਭਾਗੀਦਾਰ ਬਣ ਸਕੇ! ਇਸ ਵਾਸਤੇ ਤੁਹਾਨੂੰ ਇਕ ਮੌਕਾ ਹੋਰ ਦਿਤਾ ਜਾਂਦਾ ਹੈ ਕਿ ਰਾਜਸੀ ਤਾਕਤ ਦਾ ਹੰਕਾਰ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸਿੱਖ ਕੌਮ ਨਾਲ ਮੱਥਾ ਲਾਉਣ ਦਾ ਭਰਮ ਤਿਆਗਦਿਆਂ,ਮਿਤੀ 08/07/2023 ਨੂੰ ਦਿਨ ਸ਼ਨੀਵਾਰ ਨੂੰ ਅਕਾਲ ਤਖ਼ਤ ਸਾਹਿਬ ‘ਤੇ 11 ਵਜੇ ਪੇਸ਼ ਹੋ ਕੇ ਆਪਣਾ ਪੱਖ ਸਪਸ਼ਟ ਕਰ ਸਕਦੇ ਹੋ!’’

ਭਾਈ ਧਿਆਨ ਸਿੰਘ ਮੰਡ ਦਾ ਕਹਿਣਾ ਹੈ, ‘‘ਜੇ ਤੁਸੀਂ ਇਸ ਆਦੇਸ਼ ਨੂੰ ਵੀ ਅਣਗੌਲਿਆਂ ਕਰਦੇ ਹੋ ਤਾਂ ਸਮਝ ਲਿਆ ਜਾਵੇਗਾ ਕਿ ਤੁਸੀਂ ਸਿੱਖ ਰਵਾਇਤਾਂ ਅਤੇ ਮਰਿਯਾਦਾ ਦਾ ਸਤਿਕਾਰ ਨਹੀਂ ਕਰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਤੋਂ ਆਕੀ ਹੋ। ਅਜਿਹੇ ਹਾਲਾਤ ਵਿਚ, ਹੋਰ ਮੌਕਾ ਦਿਤੇ ਬਗ਼ੈਰ ਤੁਹਾਡੇ ਵਿਰੁਧ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’’

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement