ਪੰਜਾਬ ਨੂੰ RDF-NHM ਫੰਡ ਦੀ ਉਮੀਦ ਨਹੀਂ, CM ਮਾਨ ਜਲਦ ਕਰਨਗੇ ਪ੍ਰਧਾਨ ਮੰਤਰੀ ਨਾਲ ਮੀਟਿੰਗ 
Published : Jun 28, 2023, 3:43 pm IST
Updated : Jun 28, 2023, 3:43 pm IST
SHARE ARTICLE
CM Bhagwant Singh Mann
CM Bhagwant Singh Mann

ਕੇਂਦਰ ਵੱਲੋ ਰੋਕਿਆ ਗਿਆ ਕੁੱਲ 5800 ਕਰੋੜ ਰੁਪਏ ਦਾ ਫੰਡ ਪੰਜਾਬ ਨੂੰ ਅਜੇ ਤੱਕ ਜਾਰੀ ਨਹੀਂ ਹੋਇਆ

ਚੰਡੀਗੜ੍ਹ  - ਪੰਜਾਬ ਇਸ ਸਮੇਂ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦਾ ਕਾਰਨ ਕੇਂਦਰ ਸਰਕਾਰ ਤੋਂ ਸਹਿਯੋਗ ਨਾ ਮਿਲਣਾ ਹੈ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਖਿੱਚੋਤਾਣ ਵਧ ਰਹੀ ਹੈ। ਇਸ ਕਾਰਨ ਕੇਂਦਰ ਵੱਲੋਂ ਰੋਕਿਆ ਗਿਆ ਕੁੱਲ 5800 ਕਰੋੜ ਰੁਪਏ ਦਾ ਫੰਡ ਪੰਜਾਬ ਨੂੰ ਅਜੇ ਤੱਕ ਨਹੀਂ ਮਿਲਿਆ। 

ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਫੰਡ ਜਾਰੀ ਨਾ ਹੋਣ ਕਾਰਨ ਸੀਐਮ ਭਗਵੰਤ ਮਾਨ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਕੇਂਦਰ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਵੱਖ-ਵੱਖ ਕੇਂਦਰੀ ਮੰਤਰੀਆਂ ਤੋਂ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ।

ਸੁਣਵਾਈ ਨਾ ਹੋਣ 'ਤੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਚਰਚਾ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਹਾਲੇ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੀਐਮ ਮੋਦੀ ਨਾਲ ਮੁਲਾਕਾਤ ਦਾ ਸਮਾਂ ਤੈਅ ਨਹੀਂ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹੈ।

ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ। ਇਸ ਫੰਡ ਲਈ ਸੀਐਮ ਮਾਨ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਹੁਣ ਤੱਕ ਫੰਡ ਮਿਲਣ ਦੀ ਕੋਈ ਉਮੀਦ ਨਹੀਂ ਹੈ। 

ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਪੰਜਾਬ ਸਰਕਾਰ 'ਤੇ ਐਨਐਚਐਮ ਸਕੀਮ ਤਹਿਤ ਜਾਰੀ ਕੀਤੇ ਫੰਡਾਂ ਨੂੰ ਆਪਣੇ ਮੁਹੱਲਾ ਕਲੀਨਿਕ 'ਤੇ ਖਰਚ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਦੀ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਬੰਦ ਕਰ ਦਿੱਤੀ ਗਈ ਹੈ ਤਾਂ ਅਜਿਹੀ ਸਥਿਤੀ ਵਿੱਚ ਫੰਡ ਜਾਰੀ ਕਰਨ ਦੀ ਕੋਈ ਤੁਕ ਨਹੀਂ ਬਣਦੀ।


 

  

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement