Nayab Saini: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਾਇਬ ਸੈਣੀ, ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਹੀ ਵੱਡੀ ਗੱਲ 
Published : Jun 28, 2024, 4:25 pm IST
Updated : Jun 28, 2024, 4:25 pm IST
SHARE ARTICLE
 Nayab Saini bowed down at Darbar Sahib
Nayab Saini bowed down at Darbar Sahib

ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਨਾਲ ਵੀ ਮੁਲਾਕਾਤ ਕੀਤੀ ਹੈ।

Nayab Saini:  ਅੰਮ੍ਰਿਤਸਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੌਰੇ 'ਤੇ ਆਏ। ਨਾਇਬ ਸੈਣੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਪੁੱਜੇ। ਇਹ ਉਨ੍ਹਾਂ ਦਾ ਸਿਆਸੀ ਦੌਰਾ ਹੈ, ਉਹ ਅੱਜ ਸ਼ਾਮ ਜਲੰਧਰ ਪੱਛਮੀ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਜਿੱਥੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਤੇ ਹਰਿਆਣਾ ਦੇ ਪਾਣੀ ਦਾ ਮੁੱਦਾ ਚੁੱਕਿਆ। 

ਉਹਨਾਂ ਨੇ ਕਿਹਾ ਕਿ ਪੰਜਾਬ ਉਹਨਾਂ ਦਾ ਵੱਡਾ ਭਰਾ ਹੈ ਤੇ ਵੱਡੇ ਭਰਾ ਦੇ ਨਾਤੇ ਪੰਜਾਬ ਨੂੰ ਹਰਿਆਣਾ ਨੂੰ ਪਾਣੀ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਵੱਡੇ ਭਰਾ ਨੂੰ ਹੀ ਬੇਨਤੀ ਕਰ ਸਕਦੇ ਹਾਂ। ਹਰਿਆਣਾ ਦੀ ਬਹੁਤ ਸਾਰੀ ਜ਼ਮੀਨ ਉਸ ਪਾਣੀ ਦੀ ਉਡੀਕ ਕਰ ਰਹੀ ਹੈ। ਪੰਜਾਬ ਦਾ ਨੇਤਾ, ਵੱਡਾ ਭਰਾ, ਛੋਟੇ ਭਰਾ ਨੂੰ ਨਿਰਾਸ਼ ਨਹੀਂ ਕਰੇਗਾ। ਇਹ ਇੱਕ ਹੀ ਘਰ ਹੈ, ਦੋ ਘਰ ਨਹੀਂ। ਵੱਡਾ ਵੀਰ ਪਾਣੀ ਜ਼ਰੂਰ ਦੇਵੇਗਾ, ਮੈਨੂੰ ਪੂਰਾ ਭਰੋਸਾ ਹੈ।

file photo

 

ਸੈਣੀ ਨੇ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ ਦੀ ਬਾਣੀ ਹੈ ਕਿਰਤ ਕਰੋ, ਨਮ ਜਪੋ ਤੇ ਵੰਡ ਛਕੋ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਵੱਡਾ ਭਰਾ ਪਾਣੀ ਜ਼ਰੂਰ ਦੇਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਨਾਲ ਵੀ ਮੁਲਾਕਾਤ ਕੀਤੀ ਹੈ।

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement