Nawanshahr News : ਪੁਲਿਸ ਨੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ  

By : BALJINDERK

Published : Jun 28, 2024, 4:56 pm IST
Updated : Jun 28, 2024, 4:56 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਆਰੋਪੀ
ਪੁਲਿਸ ਵਲੋਂ ਕਾਬੂ ਕੀਤੇ ਆਰੋਪੀ

Nawanshahr News : ਮੁਲਜ਼ਮਾਂ ਪਾਸੋਂ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਰੈਕੀ ਲਈ ਵਰਤਿਆ ਮੋਟਰਸਾਈਕਲ ਕੀਤਾ ਬਰਾਮਦ

Nawanshahr News :  ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ 48 ਘੰਟਿਆਂ ’ਚ ਗ੍ਰਿਫ਼ਤਾਰ ਕੀਤਾ ਗਿਆ I ਬੀਤੇ ਤਿੰਨ ਦਿਨ ਪਹਿਲਾ ਪਿੰਡ ਸਾਹਲੋ ਵਿੱਖੇ ਵੈਸਟਰਨ ਯੂਨੀਅਨ ਦੀ ਦੁਕਾਨ ’ਤੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ 48 ਘੰਟਿਆਂ ਅੰਦਰ ਟਰੇਸ ਕਰਕੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਹਿਤਾਬ ਸਿੰਘ ਆਈ.ਪੀ.ਐਸ, ਐਸਐਸਪੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਪਿੰਡ ਸਾਹਲੋਂ ਥਾਣਾ ਔੜ੍ਹ ਵਿਖੇ ਪਿਸਤੌਲ ਦੀ ਨੋਕ ’ਤੇ ਲੁੱਟ ਕਰਨ ਦੀ ਕੋਸ਼ਿਸ਼ ਨਾਲ ਫ਼ਾਈਰਿੰਗ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਅੱਡਾ ਪਿੰਡ ਸਾਹਲੋਂ 25 ਜੂਨ ਨੂੰ ਥਾਣਾ ਔੜ ਵਿਖੇ ਕੇ.ਕੇ ਇੰਟਰਪ੍ਰਾਈਜਜ਼ ਵੈਸਟਰਨ ਯੂਨੀਅਨ ਦੀ ਦੁਕਾਨ ’ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਲੁੱਟ ਕਰਨ ਦੀ ਨੀਯਤ ਨਾਲ ਦੁਕਾਨ ਅੰਦਰ ਦਾਖ਼ਲ ਹੋ ਕੇ ਲੁੱਟ ਨੂੰ ਅੰਜ਼ਾਮ ਦੇਣ ਲਈ ਫ਼ਾਈਰਿੰਗ ਕੀਤੀ ਸੀ। ਜਿਸ ’ਤੇ ਦੁਕਾਨਦਾਰ ਪ੍ਰਦੀਪ ਕੁਮਾਰ ਉਰਫ਼ ਰਾਜੂ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੂਸਾਪੁਰ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਿਆਨ ਦੇ ਅਧਾਰ ’ਤੇ ਅ/ਧ 398, 452 ਭ:ਦ, 25-54-59 ਆਰਮਜ਼ ਐਕਟ ਤਹਿਤ ਥਾਣਾ ਔੜ ਵਿਖੇ ਨਾ-ਮਲੂਮ ਵਿਅਕਤੀਆਂ ਖ਼ਿਲਾਫ਼ ਦਰਜ ਰਜਿਸਟਰ ਕਰਕੇ ਤਫ਼ਤੀਸ਼ ਅਮਲ ’ਚ ਲਿਆਦੀ ਗਈ। ਇੰਸਪੈਟਕਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਅਤੇ ਇੰਸਪੈਕਟਰ ਨਰੇਸ਼ ਕੁਮਾਰੀ ਥਾਣਾ ਔੜ ਦੀ ਅਗਵਾਈ ’ਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਦੇ ਨਤੀਜੇ ਵਜੋਂ ਵਾਰਦਾਤ ’ਚ ਸ਼ਾਮਿਲ ਤਿੰਨ ਅਣ-ਪਛਾਤੇ ਨੌਜਵਾਨਾਂ ’ਚੋ ਇੱਕ ਨੌਜਵਾਨ ਗਗਨਪ੍ਰੀਤ ਸਿੰਘ ਉਰਫ਼ ਗੱਗੂ ਪੁੱਤਰ ਬਲਵੀਰ ਸਿੰਘ ਵਾਸੀ ਮੱਲਪੁਰ ਥਾਣਾ ਔੜ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਵਾਰਦਾਤ ’ਚ ਵਰਤਿਆ ਗਿਆ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਰੈਕੀ ਲਈ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾ ਇਸ ਗਿਰੋਹ ਦੇ ਮੈਂਬਰ ਨਵਜੋਤ ਸਿੰਘ ਉਰਫ਼ ਮੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਖੈਰੜ (ਅੱਸ਼ਰਵਾਲ) ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਧੀਰਜ ਕੁਮਾਰ ਉਰਫ਼ ਚੇਤਨ ਪੁੱਤਰ ਸੋਮਾ ਨਾਥ ਵਾਸੀ ਪੂੰਨੀਆ ਥਾਣਾ ਸਿਟੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਰਾਦਾਤ ਵਾਲੇ ਸਥਾਨ ਦੀ ਰੈਕੀ ਕੀਤੀ ਗਈ ਸੀ। ਜਿਸ ’ਤੇ ਮੁਕੱਦਮਾ ’ਚ ਵਾਧਾ ਜੁਰਮ 120-ਬੀ ਤਹਿਤ ਕਰਕੇ ਉਕਤ ਦੋਨਾਂ ਦੋਸ਼ੀਆਨ ਨੂੰ ਵੀ ਮੁਕੱਦਮਾ ’ਚ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਧੀਰਜ ਕੁਮਾਰ ਉਰਫ਼ ਚੇਤਨ ਪਾਸੋਂ ਇਕ ਏਅਰ ਪਿਸਟਲ ਅਤੇ ਦੋਸ਼ੀ ਨਵਜੋਤ ਸਿੰਘ ਉਰਫ਼ ਮੋਨੂੰ ਪਾਸੋਂ ਇਕ ਕਿਰਚ ਬ੍ਰਾਮਦ ਕੀਤੀ ਅਤੇ ਇਨ੍ਹਾਂ ਦੋਸ਼ੀਆਨ ਪਾਸੋਂ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਜੋ ਵਾਰਦਾਤ ’ਚ ਸ਼ਾਮਿਲ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਰੇਡ ਕੀਤੇ ਜਾ ਰਹੇ ਹਨ।

ਦੋਸ਼ੀਆਨ ਦੀ ਮੁਢੱਲੀ ਪੁੱਛ-ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦਾ ਜੇਲ ਵਿਚ ਬੰਦ ਗੈਂਗਸਟਰ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਨਾਲ ਸਬੰਧ ਹੈ।

(For more news apart from  police arrested 3 members of gang who committed robberies in Nawanshahr News in Punjabi, stay tuned to Rozana Spokesman)

Location: India, Punjab, Nawan Shahr

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement