ਖ਼ਬਰਾਂ |

ਤਾਜ਼ਾ |

Ludhiana News : ਲੁਧਿਆਣਾ ’ਚ ਪੁਲਿਸ ਨੇ ਸਾਢੇ ਛੇ ਸਾਲ ਦੀ ਬੱਚੀ ਨਾਲ ਜ਼ਬਰ ਜਨਾਹ ਕਰਨ ਵਾਲਾ ਕੀਤਾ ਕਾਬੂ 

By : BALJINDERK

Published : Jun 28, 2024, 5:46 pm IST
Updated : Jun 28, 2024, 5:46 pm IST
SHARE ARTICLE
ਥਾਣਾ ਪੁਲਿਸ
ਥਾਣਾ ਪੁਲਿਸ

Ludhiana News : ਪੁਲਿਸ ਨੇ ਆਰੋਪੀ ਖ਼ਿਲਾਫ਼ ਕੀਤਾ ਮਾਮਲਾ ਦਰਜ

Ludhiana News : ਲੁਧਿਆਣਾ ਦੇ ਅਰੋੜਾ ਪੈਲਸ ਨਜ਼ਦੀਕ ਇੱਕ ਬੇੜੇ ’ਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਸਾਹਮਣੇ ਹੀ ਕਮਰੇ ਵਿਚ ਰਹਿਣ ਵਾਲੀ ਇੱਕ ਸਾਢੇ ਛੇ ਸਾਲਾਂ ਬੱਚੀ ਦੇ ਨਾਲ ਜ਼ਬਰ ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। 

ਇਹ ਵੀ ਪੜੋ:Chandigarh Police News : ਚੰਡੀਗੜ੍ਹ ਪੁਲਿਸ ਨੇ ਬਿਹਾਰ ਦੇ ਯੂਟਿਊਬਰ ਦਾ ਕੱਟਿਆ ਚਲਾਨ

ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਪੁਲਿਸ ਸ਼ਿਮਲਾਪੁਰੀ ਲੁਧਿਆਣਾ ਦੇ ਏਸੀਪੀ ਬ੍ਰਿਜ ਮੋਹਨ ਨੇ ਕਿਹਾ ਕਿ ਬੀਤੇ ਕੱਲ੍ਹ ਸਵੇਰੇ ਉਨ੍ਹਾਂ ਨੂੰ ਕੰਟਰੋਲ ਰੂਮ ’ਤੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਲੜਕੀ ਦੇ ਨਾਲ ਸਾਹਮਣੇ ਹੀ ਰਹਿਣ ਵਾਲੇ ਇੱਕ ਵਿਅਕਤੀ ਨੇ ਬੱਚੀ ਨਾਲ ਦੁਸ਼ਕਰਮ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਸੁੱਤਾ ਹੋਇਆ ਸੀ ਕਿ ਰਾਤ ਢਾਈ ਵਜੇ ਦੇ ਕਰੀਬ ਆਰੋਪੀ ਵੱਲੋਂ ਬੱਚੀ ਨੂੰ ਉਠਾ ਕੇ ਆਪਣੇ ਕਮਰੇ ਵਿਚ ਲੈ ਗਿਆ ਅਤੇ ਉਸ ਦੇ ਨਾਲ ਦੁਸ਼ਕਰਮ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਜਦੋਂ ਪਰਿਵਾਰ ਸਵੇਰੇ ਉੱਠਿਆ ਤਾਂ ਬੱਚੀ ਖੂਨ ਦੇ ਨਾਲ ਲੱਥ ਪੱਥ ਸੀ ਜਿਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਕਿਹਾ ਕਿ ਮੌਕੇ ’ਤੇ ਜਾ ਕੇ ਜਦੋਂ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਗਈ ਤਾਂ ਇਸ ਦੌਰਾਨ ਬੱਚੀ ਦੇ ਦੱਸਣ ਮੁਤਾਬਕ ਸਾਹਮਣੇ ਰਹਿੰਦੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਕਿਹਾ ਕਿ ਬੱਚੀ ਦੀ ਹਾਲਤ ਸਥਿਰ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ ਕਿਹਾ ਕਿ ਫ਼ਿਲਹਾਲ ਜਾਂਚ ਜਾਰੀ ਹੈ।

(For more news apart from police arrested the person who raped six-and half year old girl In Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement