Punjab News : ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਈ.ਟੀ.ਓ.
Published : Jun 28, 2024, 8:34 pm IST
Updated : Jun 28, 2024, 8:34 pm IST
SHARE ARTICLE
 Harbhajan Singh ETO
Harbhajan Singh ETO

''ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ''

Punjab News : ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ ’ਤੇ ਵਿੱਤੀ ਬੋਝ ਘੱਟਿਆ ਹੈ  ਬਲਕਿ ਇਹਨਾਂ ਸੜਕਾਂ ’ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।

ਸਬੰਧਤ ਸੜਕਾਂ ’ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ ’ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ ’ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ ’ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ ’ਤੇ 3 ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ ’ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ ’ਤੇ ਉੱਚ ਪੱਧਰੀ ਪੁਲ ਤੋਂ ਟੋਲ ਬੰਦ ਕਰਕੇ ਰੋਜ਼ਾਨਾ 60 ਹਜ਼ਾਰ ਰੁਪਏ, ਮੋਗਾ-ਕੋਟਕਪੂਰਾ ਰੋਡ ’ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 4.50 ਲੱਖ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 6.34 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 3.50 ਲੱਖ ਰੁਪਏ , ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਾ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਰਾਹਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ ’ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement