Punjab News: ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Jun 28, 2024, 3:57 pm IST
Updated : Jun 28, 2024, 3:58 pm IST
SHARE ARTICLE
File Photo
File Photo

* ⁠ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ

Punjab News:  ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement