350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ 27 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ : ਐਡਵੋਕੇਟ ਧਾਮੀ
Published : Jun 28, 2025, 4:32 pm IST
Updated : Jun 28, 2025, 4:32 pm IST
SHARE ARTICLE
27-member high-level coordination committee formed to make 350th centenary celebrations memorable: Advocate Dhami
27-member high-level coordination committee formed to make 350th centenary celebrations memorable: Advocate Dhami

ਸ਼ਤਾਬਦੀ ਦਾ ਮੁੱਖ ਸਮਾਗਮ ਨਵੰਬਰ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ ਵਿਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਪ੍ਰਤੀਨਿਧ ਸਿੱਖ ਸ਼ਖ਼ਸੀਅਤਾਂ ਅਤੇ ਮਹਾਪੁਰਖਾਂ ’ਤੇ ਆਧਾਰਿਤ ਇਕ 27 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ. ਗੁਲਜ਼ਾਰ ਸਿੰਘ ਰਣੀਕੇ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਜਗਜੀਤ ਸਿੰਘ ਲੋਪੋਂ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਮੇਟੀ ਜਿਥੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੀ ਰਾਏ ਦੇਵੇਗੀ, ਉਥੇ ਹੀ ਦੇਸ਼ ਦੁਨੀਆ ਦੀ ਪ੍ਰਮੁੱਖ ਸ਼ਖ਼ਸੀਅਤਾਂ ਤੇ ਧਾਰਮਿਕ ਆਗੂਆਂ ਦੀ ਸ਼ਮੂਲੀਅਤ ਲਈ ਵੀ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਭਰ ਅੰਦਰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰ ਦਿੱਤੀ ਗਈ ਹੈ, ਜਿਸ ਤਹਿਤ 5 ਅਤੇ 6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਵਿਸ਼ਾਲ ਸਮਾਗਮ ਹੋਣਗੇ। ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਮਤਿ ਸਮਾਗਮ, ਸੈਮੀਨਾਰ ਕਰਨ ਦੇ ਨਾਲ-ਨਾਲ ਨਗਰ ਕੀਰਤਨ ਵੀ ਸਜਾਏ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਨਵੰਬਰ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਜਲਦ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement