Gangster Jaggu Bhagwanpuria ਦੀ ਮਾਂ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ
Published : Jun 28, 2025, 8:45 pm IST
Updated : Jun 28, 2025, 8:45 pm IST
SHARE ARTICLE
Gangster Jaggu Bhagwanpuria's mother's last rites will be performed tomorrow
Gangster Jaggu Bhagwanpuria's mother's last rites will be performed tomorrow

ਪੁਲਿਸ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਨੇ ਧਰਨਾ ਕੀਤਾ ਖ਼ਤਮ

ਬਟਾਲਾ: ਜੱਗੂ ਭਗਵਾਨਪੁਰ ਦੀ ਮਾਤਾ ਹਰਜੀਤ ਕੌਰ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋ ਮ੍ਰਿਤਕਾ ਹਰਜੀਤ ਕੌਰ ਅਤੇ ਮ੍ਰਿਤਕ ਕਰਨਵੀਰ ਸਿੰਘ ਦੀ ਡੈਡ ਬੋਡੀ ਬਟਾਲਾ ਬਾਈਪਾਸ ਤੇ ਰੱਖ ਕੇ ਪਰਿਵਾਰ ਵਲੋ ਅੱਜ ਦੁਪਹਿਰ ਤੋ ਹੀ ਅਮ੍ਰਿਤਸਰ ਪਠਾਨਕੋਟ ਹਾਈਵੇ ਬਟਾਲਾ ਬਾਈਪਾਸ ਤੇ ਚੱਕਾ ਜਾਮ ਕਰ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਉੱਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਇਸ ਵਾਰਦਾਤ ਨੂੰ ਤਿੰਨ ਦਿਨ ਹੋ ਚੁੱਕੇ ਹਨ ਜਦਕਿ ਪੁਲਿਸ ਵਲੋ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਉੱਥੇ ਹੀ ਉਹਨਾਂ ਕੁਝ ਲੋਕਾਂ ਤੇ ਇਲਜ਼ਾਮ ਵੀ ਲਗਾਏ ਅਤੇ ਉਹਨਾਂ ਦਾ ਕਹਿਣਾ ਸੀ ਉਹ ਇਨਸਾਫ਼ ਲਈ ਅੱਜ ਮਜਬੂਰਨ ਸੜਕਾ ਤੇ ਬੈਠੇ ਹਨ ।ਉੱਥੇ ਹੀ ਉਹਨਾਂ ਕਿਹਾ ਕਿ ਜਦ ਤੱਕ ਬਟਾਲਾ ਪੁਲਿਸ ਉਹਨਾਂ ਨੂੰ ਇਨਸਾਫ ਨਹੀਂ ਦਿੰਦੀ ਓਹਨਾ ਵਲੋ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਅਤੇ ਇਹ ਧਰਨਾ ਜਾਰੀ ਰਹੇਗਾ । ਉਧਰ ਦੂਸਰੇ ਪਾਸੇ ਡੀ ਐਸ ਪੀ ਬਟਾਲਾ ਸਿਟੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਲੈਕੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਚੁੱਕ ਹੈ ਅਤੇ ਹੁਣ ਇਸ ਪਰਿਵਾਰ ਵਲੋ ਕੁਝ ਲੋਕਾ ਖ਼ਿਲਾਫ਼ ਆਰੋਪ ਲਗਾਏ ਗਏ ਹਨ ਜਿਸ ਦੀ ਸ਼ਕਾਇਤ ਮ੍ਰਿਤਕ ਹਰਜੀਤ ਕੌਰ ਦੀ ਭੈਣ ਵਲੋ ਦਿੱਤੀ ਗਈ ਹੈ ਅਤੇ ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਕਰੀਬ ਚਾਰ ਘੰਟੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਅਸ਼ਵਾਸਨ ਦਿੱਤਾ ਗਿਆ ਕਿ ਤਿੰਨ ਹਫਤਿਆਂ ਦੇ ਅੰਦਰ ਅੰਦਰ ਜਿਹੜੇ ਵੀ ਨਾ ਉਹਨਾਂ ਦੇ ਪਰਿਵਾਰ ਨੇ ਦੱਸੇ ਹਨ ਉਹਨਾਂ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਦੇ ਜੋ ਬਾਕੀ ਮੈਂਬਰ ਹਨ ਉਹਨਾਂ ਨੂੰ ਸਿਕਿਉਰਟੀ ਦਿੱਤੀ ਜਾਵੇਗੀ ਤਾਂ ਜੋ ਉਹਨਾਂ ਦਾ ਕੋਈ ਜਾਨੀ ਨੁਕਸਾਨ ਨਾ ਹੋ ਸਕੇ ਜਿਸ ਤੋਂ ਬਾਅਦ ਪਰਿਵਾਰ ਨੇ ਧਰਨਾ ਸਮਾਪਤ ਕੀਤਾ ਅਤੇ ਕੱਲ 11 ਵਜੇ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement