Patiala News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

By : BALJINDERK

Published : Jun 28, 2025, 5:59 pm IST
Updated : Jun 28, 2025, 5:59 pm IST
SHARE ARTICLE
 ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

Patiala News : ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ’ਚ ਲਿਆ ਜਾਇਜ਼ਾ

 Patiala News in Punjabi : ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ’ਚ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ, ਆਈ.ਸੀ.ਯੂ.,ਅਲਟਰਾਸਾਂਊਂਡ ਵਿਭਾਗ ਅਤੇ ਵਾਰਡਾਂ ਵਿੱਚ ਮਰੀਜ਼ਾਂ ਨਾਲ ਗੱਲ ਬਾਤ ਕੀਤੀ। ਮਰੀਜ਼ਾਂ ਵੱਲੋਂ ਮਿਲੀ ਤਸੱਲੀਬਖਸ਼ ਰਾਏ ਤੋਂ ਉਹਨਾਂ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ ਲੋਕਾਂ ਦਾ ਭਰੋਸਾ ਹੁਣ ਸਰਕਾਰੀ ਸਿਹਤ ਸੰਸਥਾਵਾਂ ਵੱਲ ਵੱਧ ਰਿਹਾ ਹੈ।

1

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲ ਦੀ ਓ.ਪੀ.ਡੀ.’ਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 1500 ਤੋਂ 1800 ਤੱਕ ਵਧੀ ਹੈ ਜੋ ਕਿ ਲੋਕਾਂ ਵਿੱਚ ਸਰਕਾਰੀ ਸੇਵਾਵਾਂ ਪ੍ਰਤੀ ਵਿਸ਼ਵਾਸ ਦਾ ਸਿੱਧਾ ਸਬੂਤ ਹੈ । ਉਨ੍ਹਾਂ ਨੇ ਹਸਪਤਾਲ ’ਚ ਪੁਰਾਣੀ ਹੋ ਚੁੱਕੀ ਐਕਸ-ਰੇ-ਮਸ਼ੀਨ ਦੀ ਮਿਆਦ ਖ਼ਤਮ ਹੋਣ ‘ ਤੇ ਨਵੀ ਮਸ਼ੀਨ ਲਿਆਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਮਸ਼ੀਨਾ ਦੀ ਗਿਣਤੀ ਵਧਾ ਕੇ ਦੋ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਮਰੀਜ਼  ਨੂੰ ਲੰਬਾ ਇੰਤਜ਼ਾਰ ਨਾ ਕਰਨਾ ਪਵੇ । ਉਹਨਾਂ ਅਲਟਰਾਸਾਂਊਂਡ ਸੇਵਾਵਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਅਤੇ ਕਿਹਾ ਕਿ ਇਹ ਸੇਵਾ ਮਰੀਜ਼ਾਂ ਲਈ ਕਾਫ਼ੀ ਲਾਭਕਾਰੀ ਸਾਬਤ ਹੋ ਰਹੀ ਹੈ।

1

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਹ ਇਸੇ ਤਰ੍ਹਾਂ ਹਰ ਇਕ ਹਸਪਤਾਲ ਅਤੇ ਸਿਹਤ ਕੇਂਦਰ ਵਿੱਚ ਜਾ ਕੇ ਅਚਨਚੇਤ ਜਾਇਜ਼ਾ ਲੈਂਦੇ ਰਹਿਣਗੇ । ਇਸ ਮੌਕੇ ਉਹਨਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਹਾਜ਼ਰ ਸਨ।

(For more news apart from Health Minister Dr. Balbir Singh makes surprise visit to Patiala Mata Kaushalya Hospital News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement