Hoshiarpur News: ਪੁਲਿਸ ਤੇ ਲੁਟੇਰਿਆਂ 'ਚ ਹੋਏ ਮੁਕਾਬਲੇ ਦੌਰਾਨ 2 ਕਾਬੂ
Published : Jun 28, 2025, 4:23 pm IST
Updated : Jun 28, 2025, 5:45 pm IST
SHARE ARTICLE
Hoshiarpur News: 2 arrested during encounter between police and robbers
Hoshiarpur News: 2 arrested during encounter between police and robbers

ਬੀਤੇ ਦਿਨੀਂ ਪਿੰਡ ਭਾਮ ਵਿਖੇ ਮਨੀ ਐਕਸਚੇਂਜ 'ਚ ਹੋਈ ਲੁੱਟ-ਖੋਹ ਦੇ ਮਾਮਲੇ 'ਚ ਪੁਲਿਸ ਵਲੋਂ 3 ਲੁਟੇਰਿਆਂ ਨੂੰ ਕਾਬੂ ਕੀਤਾ

Hoshiarpur News: ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਨਜ਼ਦੀਕ ਲੁਟੇਰਿਆਂ ਨਾਲ ਹੋਏ ਪੁਲਿਸ ਮੁਕਾਬਲੇ ਉਪਰੰਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਭਾਮ ਵਿਖੇ ਮਨੀ ਐਕਸਚੇਂਜ 'ਚ ਹੋਈ ਲੁੱਟ-ਖੋਹ ਦੇ ਮਾਮਲੇ 'ਚ ਪੁਲਿਸ ਵਲੋਂ 3 ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਸੀ।

ਉਨ੍ਹਾਂ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਦੇ ਦੋ ਸਾਥੀ ਦਲਜੀਤ ਸਿੰਘ ਡੱਲੀ ਤੇ ਜਸਵਿੰਦਰ ਸਿੰਘ, ਜੋ ਕਿ ਚੱਬੇਵਾਲ ਇਲਾਕੇ 'ਚ ਹੀ ਹਨ, ਦੀ ਭਾਲ ਲਈ ਜਦੋਂ ਪੁਲਿਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਅੱਗਿਓਂ ਉਨ੍ਹਾਂ ਪੁਲਿਸ ਪਾਰਟੀ 'ਤੇ ਗੋਲੀ ਚਲਾ ਦਿੱਤੀ ਅਤੇ ਪੁਲਿਸ ਵਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਇਕ ਦੋਸ਼ੀ ਦੇ ਪੈਰ 'ਚ ਗੋਲੀ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement