ਕੈਨੇਡਾ ਦੀ ਪੀ.ਆਰ ਦਿਵਾਉਣ ਦੇ ਨਾਂ ’ਤੇ ਲੱਖਾਂ ਰੁਪਏ ਲੈਣ ’ਤੇ ਇਮੀਗ੍ਰੇਸ਼ਨ ਨੂੰ ਝਾੜ

By : JUJHAR

Published : Jun 28, 2025, 12:06 pm IST
Updated : Jun 28, 2025, 12:49 pm IST
SHARE ARTICLE
Immigration slapped for taking lakhs of rupees in the name of getting Canadian PR
Immigration slapped for taking lakhs of rupees in the name of getting Canadian PR

ਐਜੂਵਾਈਜ਼ ਕੰਪਨੀ ਨੂੰ 7.70 ਲੱਖ ਰੁਪਏ 6 ਫ਼ੀ ਸਦੀ ਵਿਆਜ ਸਮੇਤ ਮੋੜਨ ਦਾ ਹੁਕਮ

ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਐਸਏਐਸ ਨਗਰ (ਮੋਹਾਲੀ) ਨੇ ਦੋ ਔਰਤਾਂ ਨੂੰ ਕੈਨੇਡਾ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਚੰਡੀਗੜ੍ਹ ਸਥਿਤ ਈਡੀਯੂਵਾਈਜ਼ ਇਮੀਗ੍ਰੇਸ਼ਨ ਕੰਸਲਟੈਂਸੀ ਵਿਰੁਧ ਵੱਡਾ ਫ਼ੈਸਲਾ ਸੁਣਾਇਆ ਹੈ। ਕਮਿਸ਼ਨ ਨੇ ਕੰਪਨੀ ਨੂੰ 7,70,142/- ਰੁਪਏ ਦੀ ਰਕਮ ਵਿਆਜ ਸਮੇਤ ਵਾਪਸ ਕਰਨ ਅਤੇ ਮਾਨਸਿਕ ਪੀੜਾ ਅਤੇ ਮੁਕੱਦਮੇਬਾਜ਼ੀ ਦੇ ਖਰਚੇ ਵਜੋਂ 25,000/- ਰੁਪਏ ਅਦਾ ਕਰਨ ਦੇ ਨਿਰਦੇਸ਼ ਦਿਤੇ ਹਨ। ਇਹ ਹੁਕਮ ਕਮਿਸ਼ਨ ਦੇ ਚੇਅਰਮੈਨ ਐਸ.ਕੇ. ਅਗਰਵਾਲ ਅਤੇ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦਿੱਤਾ।

ਸ਼ਿਕਾਇਤਕਰਤਾ ਹਰਮਨਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਵਾਸੀ ਪਿੰਡ ਠਸਕਾ, ਮੋਹਾਲੀ ਅਤੇ ਅਮਨਪ੍ਰੀਤ ਕੌਰ ਪਤਨੀ ਅਜੈਵੀਰ ਸਿੰਘ ਵਾਸੀ ਪਿੰਡ ਭੱਕੂ ਮਾਜਰਾ, ਜ਼ਿਲ੍ਹਾ ਰੂਪਨਗਰ ਨੇ ਖਪਤਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੀਆਰ ’ਤੇ ਕੈਨੇਡਾ ਜਾਣਾ ਚਾਹੁੰਦੇ ਸਨ ਅਤੇ ਵੱਖ-ਵੱਖ ਟੀਵੀ ਚੈਨਲਾਂ, ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਐਜੂਵਾਈਜ਼ ਇਮੀਗ੍ਰੇਸ਼ਨ ਕੰਸਲਟੈਂਸੀ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨਾਲ ਸੰਪਰਕ ਕੀਤਾ। ਅਮਨਪ੍ਰੀਤ ਕੌਰ ਨੇ ਕੰਪਨੀ ਦੇ ਪ੍ਰਤੀਨਿਧੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦਫ਼ਤਰ ਵਿੱਚ ਮਿਲਿਆ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਵਿਜ਼ਟਰ ਵੀਜ਼ਾ ’ਤੇ ਭੇਜ ਕੇ ਤਿੰਨ ਮਹੀਨਿਆਂ ਵਿੱਚ ਪੀਆਰ ਪ੍ਰਦਾਨ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement