Punjab News : ਡਿਊਟੀ ‘ਚ ਅਣਗਹਿਲੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

By : BALJINDERK

Published : Jun 28, 2025, 8:37 pm IST
Updated : Jun 28, 2025, 8:37 pm IST
SHARE ARTICLE
Laljit Singh Bhullar
Laljit Singh Bhullar

Punjab News : ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

Punjab News in Punjabi : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ 26 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ‘ਚ ਅਣਗਹਿਲੀ/ ਲਾਪਰਵਾਹੀ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਵਲੀ, 1970 ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਪੰਜਾਬ ਦੀਆਂ ਜੇਲ੍ਹਾਂ ‘ਚ ਡਿਊਟੀ ਨਿਭਾ ਰਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਗ਼ੈਰਕਾਨੂੰਨੀ ਗਤੀਵਿਧੀਆਂ, ਬੁਰਾ ਵਰਤਾਅ, ਅਨੁਸ਼ਾਸਨਹੀਣਤਾ, ਡਿਊਟੀ ਤੋਂ ਗੈਰਹਾਜ਼ਰੀ ਅਤੇ ਕੈਦੀਆਂ ਨਾਲ ਮੇਲ ਮਿਲਾਪ ਵਰਗੀਆਂ ਗਤੀਵਿਧੀਆਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਮੰਤਰੀ ਨੇ ਦੱਸਿਆ ਕਿ ਇਕਬਾਲ ਸਿੰਘ ਬਰਾੜ ਸੁਪਰਡੰਟ ਜ਼ਿਲ੍ਹਾ ਜੇਲ੍ਹ ਮਾਨਸਾ, ਮਨਿੰਦਰ ਪਾਲ ਚੀਮਾ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਅਨਿਲ ਭੰਡਾਰੀ ਡਿਪਟੀ ਸੁਪਰਡੰਟ ਬੋਰਸਟਲ ਜੇਲ੍ਹ ਲੁਧਿਆਣਾ, ਸੰਦੀਪ ਬਰਾੜ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਯਾਦਵਿੰਦਰ ਸਿੰਘ ਏ.ਐਸ.ਜੇ. ਸੈਂਟਰਲ ਜੇਲ੍ਹ ਫ਼ਿਰੋਜ਼ਪੁਰ ਤੋਂ ਇਲਾਵਾ ਵਾਰਡਰ ਹਰਭੁਪਿੰਦਰ ਸਿੰਘ ਤੇ ਸਿਕੰਦਰ ਸਿੰਘ ਗੋਇੰਦਵਾਲ ਸਾਹਿਬ, ਬਿਕਰਮਜੀਤ ਸਿੰਘ ਤੇ ਵਿਜੇ ਪਾਲ ਸਿੰਘ ਅੰਮ੍ਰਿਤਸਰ, ਜਤਿੰਦਰ ਸਿੰਘ, ਰਵੀ, ਦੀਪਕ ਰਾਏ, ਕਿਰਨਜੀਤ ਸਿੰਘ, ਪ੍ਰਿਥੀਪਾਲ ਸਿੰਘ ਤੇ ਸਤਨਾਮ ਸਿੰਘ ਕਪੂਰਥਲਾ, ਸਤਨਾਮ ਸਿੰਘ ਤੇ ਮਨਦੀਪ ਸਿੰਘ ਹੁਸ਼ਿਆਰਪੁਰ, ਮਨਿੰਦਰ ਪਾਲ ਸਿੰਘ ਲੁਧਿਆਣਾ, ਅਨੂ ਮਲਿਕ, ਰਣਧੀਰ ਸਿੰਘ, ਅਰਵਿੰਦ ਦੇਵ ਸਿੰਘ, ਬਲਵੀਰ ਸਿੰਘ ਤੇ ਸੁੱਖਪ੍ਰੀਤ ਸਿੰਘ ਮਾਨਸਾ, ਸਤਨਾਮ ਸਿੰਘ ਨਾਭਾ, ਗਗਨਦੀਪ ਸਿੰਘ ਬਠਿੰਡਾ ਅਤੇ ਅਨਮੋਲ ਵਰਮਾ ਪਠਾਨਕੋਟ ਆਦਿ ਨੂੰ ਮੁਅੱਤਲ ਕੀਤਾ ਗਿਆ ਹੈ।

ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਡਿਊਟੀ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਇਮਾਨਦਾਰੀ, ਮਿਹਨਤ  ਤੇ ਨਿਯਮਾਂ ਅਨੁਸਾਰ ਕਰਨੀ ਯਕੀਨੀ ਬਣਾਈ ਜਾਵੇ।

(For more news apart from  Negligence and carelessness in duty will not be tolerated: Laljit Singh Bhullar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM

Big News : Attack on BJP MP and MLA | car attack video | BJP leader escapes deadly attack |

06 Oct 2025 3:30 PM

Bhai Jagtar Singh Hawara Mother Health | Ram Rahim Porale | Nihang Singh Raja Raj Singh Interview

05 Oct 2025 3:09 PM
Advertisement